ਦਿੱਲੀ ‘ਚ ਕੋਰੋਨਾ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸਕੂਲ-ਕਾਲਜ ਅਤੇ ਜਿੰਮ ਖੋਲ੍ਹਣ ਦੀ ਮਨਜ਼ੂਰੀ

TeamGlobalPunjab
2 Min Read

 ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਕਮੀ ਤੋਂ ਬਾਅਦ ਸਕੂਲ, ਕਾਲਜ ਅਤੇ ਕੋਚਿੰਗ ਇੰਸਟੀਚਿਊਟ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (DDMA) ਦੀ ਬੈਠਕ ‘ਚ 7 ਫਰਵਰੀ ਤੋਂ ਦਿੱਲੀ ‘ਚ ਜਿੰਮ ਖੋਲ੍ਹਣ ‘ਤੇ ਵੀ ਸਹਿਮਤੀ ਬਣੀ ਹੈ।

ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਦੀ ਬੈਠਕ ‘ਚ ਦਿੱਲੀ ‘ਚ ਨਾਈਟ ਕਰਫਿਊ ਨਾ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ, ਹਾਲਾਂਕਿ ਇਸ ਦਾ ਸਮਾਂ ਇਕ ਘੰਟਾ ਘਟਾ ਦਿੱਤਾ ਗਿਆ ਹੈ। ਹੁਣ ਦਿੱਲੀ ਵਿੱਚ ਰਾਤ ਦਾ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਪਹਿਲਾਂ ਰਾਤ ਦਾ ਕਰਫਿਊ ਰਾਤ 10 ਵਜੇ ਸ਼ੁਰੂ ਹੋ ਜਾਂਦਾ ਸੀ।

ਦਿੱਲੀ ਵਿੱਚ ਉੱਚ ਸਿੱਖਿਆ ਸੰਸਥਾਵਾਂ SOP ਦੇ ਤਹਿਤ ਖੁੱਲ੍ਹਣਗੀਆਂ ਅਤੇ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਗੇ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਵਿੱਚ ਸਕੂਲ ਪੜਾਅਵਾਰ ਖੋਲ੍ਹੇ ਜਾਣਗੇ। ਇਸ ਵਿੱਚ ਸਭ ਤੋਂ ਪਹਿਲਾਂ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ 7 ਫਰਵਰੀ ਤੋਂ ਖੁੱਲ੍ਹਣਗੇ। ਇਸ ਤੋਂ ਬਾਅਦ ਨਰਸਰੀ ਤੋਂ ਅੱਠਵੀਂ ਤੱਕ ਦੇ ਸਕੂਲ 14 ਫਰਵਰੀ ਤੋਂ ਖੁੱਲ੍ਹਣਗੇ, ਹਾਲਾਂਕਿ ਆਨਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ। ਜਿਨ੍ਹਾਂ ਅਧਿਆਪਕਾਂ ਦਾ ਟੀਕਾਕਰਨ ਨਹੀਂ ਹੋਇਆ ਹੈ, ਉਨ੍ਹਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

DDMA ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਾਰ ਵਿੱਚ ਇਕੱਲਾ ਹੀ ਗੱਡੀ ਚਲਾ ਰਿਹਾ ਹੈ ਤਾਂ ਉਸ ਨੂੰ ਮਾਸਕ ਪਾਉਣ ਦੀ ਲੋੜ ਨਹੀਂ ਹੋਵੇਗੀ। ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਦੀ ਬੈਠਕ ‘ਚ ਦਫਤਰਾਂ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ ‘ਚ ਦਫਤਰਾਂ ਨੂੰ 100 ਫੀਸਦੀ ਹਾਜ਼ਰੀ ਨਾਲ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment