ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ, ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘CM ਦੀ ਯੋਗਸ਼ਾਲਾ’

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਮੁਖ ਮੰਤਰੀ ਭਗਵੰਤ ਮਾਨ ਵੱਲੋਂ ‘CM ਦੀ ਯੋਗਸ਼ਾਲਾ’ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਲਦ ਹੀ ਸੂਬੇ ਦੇ 4 ਸ਼ਹਿਰਾਂ ‘ਚ ਸ਼ੁਰੂ ਜੋ ਜਾਵੇਗੀ। ਇਕ ਵੀਡੀਓ ਸੰਦੇਸ਼ ‘ਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਇਸ ਦੀ ਸ਼ੁਰੂਆਤ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਦੇ ਸ਼ਹਿਰਾਂ ਤੋਂ ਕੀਤੀ ਜਾਵੇਗੀ ਜਿੱਥੇ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਿਹਤਮੰਦ, ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਈਵਾਲੀ ਰਾਹੀਂ ਜਨਤਕ ਮੁਹਿੰਮ ਨੂੰ ਯਕੀਨੀ ਬਣਾਉਣਾ ਹੈ।

ਯੋਗ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ ਅਤੇ ਮਨ ਨੂੰ ਮਜ਼ਬੂਤ ਰੱਖਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਸਵੇਰੇ ਯੋਗਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤਨ-ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜਿੰਦਗੀ ਵਿਚ ਹਿੱਸਾ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਯੋਗਾ ਰਾਹੀਂ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment