ਵੈਨਕੂਵਰ: ਕੈਨੇਡਾ ਸਰਕਾਰ ਨਵੇਂ ਪ੍ਰਵਾਸੀਆਂ ਦੀ ਮਦਦ ਲਈ ਯਤਨਸ਼ੀਲ ਹੈ। ਇਸ ਦੇ ਚਲਦਿਆਂ ਹੀ ਵੈਨਕੂਵਰ ‘ਚ ਪ੍ਰਵਾਸੀਆਂ ਲਈ ਸੇਵਾਵਾਂ ਪ੍ਰਦਾਨ ਕਰਨ ਵਾਲੀ ਏਜੰਸੀ ਨੂੰ 12 ਮਿਲੀਅਨ ਡਾਲਰ ਦੀ ਫੇਡਰਲ ਫੰਡਿੰਗ ਮੁਹੱਈਆ ਕਰਵਾਈ ਜਾਵੇਗੀ।
ਇੱਕ ਪ੍ਰੈਸ ਕਾਨਫਰੰਸ ਦੌਰਾਨ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸਿੰਘ ਸੱਜਣ ਨੇ ਇਸ ਦਾ ਐਲਾਨ ਕੀਤਾ। ਫੈਡਰਲ ਕੌਮਾਂਤਰੀ ਵਿਕਾਸ ਮੰਤਰੀ ਹਰਜੀਤ ਸੱਜਣ ਵੱਲੋਂ ਵੈਨਕੂਵਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ, ਜਿੱਥੇ ਉਹਨਾਂ ਕੈਨੇਡਾ ਵਿੱਚ ਨਵੇਂ ਆਏ ਲੋਕਾਂ ਲਈ ਪ੍ਰੀ ਅਰਾਈਵਲ ਸੇਵਾਵਾਂ ਪ੍ਰਦਾਨ ਕਰਨ ਵਾਲੀ ਏਜੰਸੀ ‘ਸਕਸੈੱਸ’ ਲਈ 12 ਮਿਲੀਅਨ ਡਾਲਰ ਦੀ ਫੈਡਰਲ ਫੰਡਿੰਗ ਦਾ ਐਲਾਨ ਕੀਤਾ।
We are investing nearly $12 million to @SUCCESSCanada (one of 15 service providers that offer information, orientation, and referrals to newcomers) to help deliver important pre-arrival services to new immigrants. Learn more: https://t.co/vFrAENMTbT
— IRCC (@CitImmCanada) May 12, 2023
ਇਸ ਦੇ ਨਾਲ ਹੀ ਹਰਜੀਤ ਸੱਜਣ ਨੇ ਕਿਹਾ ਕਿ ਕੈਨੇਡਾ ਵਿੱਚ ਨਵੇਂ ਆ ਰਹੇ ਲੋਕਾਂ ਦੀ ਮਦਦ ਲਈ ਇਹ ਕਦਮ ਚੁੱਕਿਆ ਗਿਆ। ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਹੋਰ ਵੀ ਉਪਰਾਲੇ ਕੀਤੇ ਜਾਣਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.