ਵਾਸ਼ਿੰਗਟਨ: ਨਿਊਜਰਸੀ ਦੀ ਇੱਕ ਕੌਂਸਲ ਮੈਂਬਰ ਦਾ ਉਸ ਦੇ ਘਰ ਦੇ ਬਾਹਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨਿਊਜਰਸੀ ਦੇ ਗਵਰਨਰ ਫਿਲ ਮਰਫੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਹ ਬੁੱਧਵਾਰ ਸ਼ਾਮ ਨੂੰ ਸੇਰੇਵਿਲੇ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੇ ਕਤਲ ਦੀ ਖਬਰ ਸੁਣ ਕੇ ਉਹ ਬਹੁਤ ਸਦਮੇ ਵਿੱਚ ਹਨ।
I am stunned by the news of Sayreville Councilwoman Eunice Dwumfour’s murder last evening in an act of gun violence. I send my condolences to her family and friends, and the entire Sayreville community.
I urge anyone with information to contact Sayreville local law enforcement. pic.twitter.com/mHulQuOrVZ
— Governor Phil Murphy (@GovMurphy) February 2, 2023
ਅਧਿਕਾਰੀਆਂ ਵਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਹੈ ਕਿ 30 ਸਾਲਾ ਡਵਮਫੋਰ ਆਪਣੀ ਗੱਡੀ ਦੇ ਅੰਦਰ ਸੀ ਜਦੋਂ ਉਸ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਸੀ। ਡਵਮਫੋਰ ਨੂੰ ਕਈ ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਗੋਲੀ ਚਲਾਉਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਇਹ ਨਹੀਂ ਦੱਸਿਆ ਕਿ ਸ਼ੱਕੀ ਦੀ ਪਛਾਣ ਕੀਤੀ ਗਈ ਹੈ ਜਾਂ ਗ੍ਰਿਫਤਾਰ ਕੀਤਾ ਗਿਆ ਹੈ। ਮਰਫੀ ਦੇ ਅਨੁਸਾਰ, ਨਿਊਜਰਸੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.