ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਹੋਈ ਬੇਅਦਬੀ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੈਨੇਜਰ ਸਰਦਾਰ ਮਲਕੀਤ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ ਦਾ ਤਬਾਦਲਾ ਕਰ ਦਿੱਤਾ ਸੀ।
ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਭਗਵੰਤ ਸਿੰਘ ਨੂੰ ਬਤੌਰ ਮੈਨੇਜਰ ਜੋ ਕਿ ਗੁਰਦੁਆਰਾ ਨਾਢਾ ਸਾਹਿਬ ਤੋਂ ਤਬਦੀਲ ਹੋ ਕੇ ਆਏ ਹਨ ਅਤੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਹੈੱਡ ਗ੍ਰੰਥੀ ਲਾਇਆ ਗਿਆ ਹੈ ਜੋ ਕਿ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਬਤੌਰ ਹੈੱਡ ਗ੍ਰੰਥੀ ਸੇਵਾਵਾਂ ਨਿਭਾ ਰਹੇ ਸਨ।
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਦਿਲਜੀਤ ਸਿੰਘ ਭਿੰਡਰ ਤਿੰਨੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਤ ਮੈਨੇਜਰ ਅਤੇ ਹੋਰ ਅਧਿਕਾਰੀ ਮੌਜੂਦ ਸਨ।