ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਨਵੇਂ ਰੇਟ

ਨਿਊਜ਼ ਡੈਸਕ: ਤੇਲ ਕੰਪਨੀਆਂ ਨੇ ਅੱਜ  ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਲਗਾਤਾਰ 35ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰਾਹਤ ਜਾਰੀ ਹੈ। ਤੇਲ ਕੰਪਨੀਆਂ ਨੇ ਪਿਛਲੇ 42 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਪਿਛਲੀ 21 ਮਈ ਨੂੰ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਸੀ। 21 ਮਈ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਇਸ ਤੋਂ ਬਾਅਦ ਦੇਸ਼ ਭਰ ‘ਚ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ। ਕੇਂਦਰ ਸਰਕਾਰ ਦੇ ਐਲਾਨ ਤੋਂ ਬਾਅਦ ਕੁਝ ਰਾਜਾਂ ਨੇ ਵੀ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ।

ਜਿੱਥੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਲੋਕ ਪਰੇਸ਼ਾਨ ਹਨ, ਉੱਥੇ ਹੀ ਪੋਰਟ ਬਲੇਅਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਪੋਰਟ ਬਲੇਅਰ ‘ਚ ਪੈਟਰੋਲ ਦੀ ਕੀਮਤ 84.10 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ ਦੀ ਕੀਮਤ 79.74 ਰੁਪਏ ਪ੍ਰਤੀ ਲੀਟਰ ਹੈ।ਇਸ ਤੋਂ ਇਲਾਵਾ ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਇਸ ਸਮੇਂ ਮਹਾਰਾਸ਼ਟਰ ਦੇ ਪਰਭਣੀ ‘ਚ 114.38 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਦੇ ਚਿਤੂਰ ‘ਚ ਸਭ ਤੋਂ ਮਹਿੰਗਾ ਡੀਜ਼ਲ 100.30 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਹੈ

ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ

ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ

ਜੈਪੁਰ ‘ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ

ਤਿਰੂਵਨੰਤਪੁਰਮ ‘ਚ ਪੈਟਰੋਲ 107.71 ਰੁਪਏ ਅਤੇ ਡੀਜ਼ਲ 96.52 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ

ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ 

ਗੁਰੂਗ੍ਰਾਮ ਵਿੱਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ 

ਬੈਂਗਲੁਰੂ ‘ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ

ਭੁਵਨੇਸ਼ਵਰ ‘ਚ ਪੈਟਰੋਲ 103.19 ਰੁਪਏ ਅਤੇ ਡੀਜ਼ਲ 94.76 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ ‘ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

RBI ਨੇ FD ਦੇ ਨਿਯਮਾਂ ‘ਚ ਕੀਤਾ ਬਦਲਾਅ

ਨਿਊਜ਼ ਡੈਸਕ: RBI ਨੇ ਕੁਝ ਸਮਾਂ ਪਹਿਲਾਂ FD ਨਾਲ ਜੁੜੇ ਨਿਯਮਾਂ ਨੂੰ ਬਦਲਿਆ ਸੀ ਅਤੇ …

Leave a Reply

Your email address will not be published.