ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Rajneet Kaur
3 Min Read

ਨਿਊਜ਼ ਡੈਸਕ: ਅੰਤਰਰਾਸ਼ਟਰੀ ਬਾਜ਼ਾਰ ‘ਚ ਬੈਂਚਮਾਰਕ ਬ੍ਰੈਂਟ ਕਰੂਡ ਦੀ ਕੀਮਤ ਇਕ ਵਾਰ ਫਿਰ 100 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਯੂਐਸ ਫੈੱਡ ਰੇਟ ਨੂੰ ਲੈ ਕੇ ਦੁਨੀਆ ਭਰ ਦੇ ਬਾਜ਼ਾਰ ਉਥਲ-ਪੁਥਲ ਵਿੱਚ ਹਨ। ਇਸ ਦਾ ਅਸਰ ਕੱਚੇ ਤੇਲ ਦੇ ਬਾਜ਼ਾਰ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ 99ਵੇਂ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਜੋ ਕਿ ਰਾਹਤ ਦੀ ਗੱਲ ਹੈ।

ਐਤਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਰਹੀ। ਮਾਇਆਨਗਰੀ ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ ‘ਚ ਸ਼ੁੱਕਰਵਾਰ ਨੂੰ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।

ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੈ

– ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ

- Advertisement -

– ਜੈਪੁਰ ‘ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ

ਤਿਰੂਵਨੰਤਪੁਰਮ ‘ਚ ਪੈਟਰੋਲ 107.71 ਰੁਪਏ ਅਤੇ ਡੀਜ਼ਲ 96.52 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੈ

– ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ

– ਗੁਰੂਗ੍ਰਾਮ ਵਿੱਚ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ

- Advertisement -

– ਬੈਂਗਲੁਰੂ ‘ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ

– ਭੁਵਨੇਸ਼ਵਰ ‘ਚ ਪੈਟਰੋਲ 103.19 ਰੁਪਏ ਅਤੇ ਡੀਜ਼ਲ 94.76 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ

– ਹੈਦਰਾਬਾਦ ‘ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ

ਪਿਛਲੀ ਵਾਰ 21 ਮਈ ਨੂੰ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਈ ਸੀ। ਇਸ ਤੋਂ ਬਾਅਦ ਦੇਸ਼ ਭਰ ‘ਚ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment