ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਭਾਲਿਆ CM ਦਾ ਕਾਰਜਭਾਰ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ CM ਦੀ ਕੁਰਸੀ ਸੰਭਾਲ ਲਈ ਹੈ। ਇਥੇ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ। ਮਾਨ ਨੇ ਸੀਐੱਮ ਆਫਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਸਕੱਤਰ ਤੇ ਡੀਜੀਪੀ ਸਕੱਤਰੇਤ ਪਹੁੰਚੇ। ਪੰਜਾਬ ਦੇ ਵੱਡੇ ਪ੍ਰਸ਼ਾਸਨਿਕ ਅਫਸਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਹੁਣ ਸਾਰਿਆਂ ਦੀ ਨਜ਼ਰ ਇਸ ਗੱਲ ‘ਤੇ ਹੈ ਕੇ CM ਦੀ ਕੁਰਸੀ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਪਹਿਲਾ ਕੰਮ ਕੀ ਕਰਨਗੇ। ਚੋਣ ਪ੍ਰਚਾਰ ਦੇ ਸਮੇਂ ਇਹ ਜ਼ਰੂਰ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਹਰਾ ਪੈੱਨ ਬੇਰੋਜ਼ਗਾਰੀ ਖਤਮ ਕਰਨ ਲਈ ਚੱਲੇਗਾ।

ਭਗਵੰਤ ਮਾਨ ਨੇ ਮੁੱਖ ਮੰਤਰੀ ਆਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਧਿਕਾਰਕ ਤੌਰ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਖਟਕੜ ਕਲਾਂ ਚ ਰੱਖੇ ਸਮਾਗਮ ਵਿੱਚ ਭਗਵੰਤ ਮਾਨ ਨੇ ਮੁੱਖ ਮੰਤਰੀ ਆਹੁਦੇ ਦੀ ਸਹੁੰ ਚੁੱਕੀ ਸੀ। ਪੰਜਾਬ ਹਰਿਆਣਾ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਆਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment