ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਬਿੱਲ ਸਬੰਧੀ ਨਵੇਂ ਨਿਯਮ ਲਾਗੂ ਹੋ ਗਏ ਹਨ। ਅਸਲ ਵਿੱਚ ਹੁਣ ਤੱਕ ਪੰਜਾਬ ਬਿਜਲੀ ਬੋਰਡ ਵੱਲੋਂ ਹਰ ਮਹੀਨੇ ਭੇਜੇ ਜਾਣ ਵਾਲੇ ਬਿੱਲ ਅੰਗਰੇਜ਼ੀ ਵਿੱਚ ਹੁੰਦੇ ਸਨ, ਜਿਸ ਨੂੰ ਪੜ੍ਹਨਾ ਆਮ ਲੋਕਾਂ ਲਈ ਔਖਾ ਸੀ। ਪਰ ਹੁਣ ਲੋਕਾਂ ਨੂੰ ਬਿਜਲੀ ਦੇ ਬਿੱਲ ਵੀ ਪੰਜਾਬੀ ਭਾਸ਼ਾ ਵਿੱਚ ਮਿਲਣੇ ਸ਼ੁਰੂ ਹੋ ਗਏ ਹਨ। ਪਹਿਲਾਂ ਬਿੱਲ ਸਲਿੱਪਾਂ ਸਿਰਫ਼ ਅੰਗਰੇਜ਼ੀ ਵਿੱਚ ਹੀ ਮਿਲਦੀਆਂ ਸਨ। ਹੁਣ ਵਿਭਾਗ ਨੇ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ਵਿੱਚ ਵੀ ਬਿੱਲ ਛਾਪ ਕੇ ਲੋਕਾਂ ਨੂੰ ਦੇਣਾ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ। ਹੁਣ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਹੋਣਗੇ ਤਾਂ ਜੋ ਆਮ ਲੋਕ ਇਨ੍ਹਾਂ ਨੂੰ ਸਮਝ ਸਕਣ। ਇਸ ਤੋਂ ਇਲਾਵਾ, ਜੇਕਰ ਕੋਈ ਵਿਅਕਤੀ ਅੰਗਰੇਜ਼ੀ ਵਿੱਚ ਬਿਲ ਦੇਣ ਦੀ ਬੇਨਤੀ ਕਰਦਾ ਹੈ ਤਾਂ ਉਸਨੂੰ ਉਸੇ ਭਾਸ਼ਾ ਵਿੱਚ ਬਿਲ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।