ਮੁੰਬਈ – ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਰਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ 27 ਮਾਰਚ ਤੋਂ ਸ਼ਾਮ 8 ਵਜੇ ਤੋਂ ਸਵੇਰੇ 7 ਵਜੇ ਤੱਕ ਧਾਰਾ 144 ਲਾਗੂ ਰਹੇਗੀ। ਹੁਣ ਮਾਸਕ ਨਹੀਂ ਪਹਿਨਣ ਵਾਲਿਆਂ ਖ਼ਿਲਾਫ਼ ਜੁਰਮਾਨਾ 200 ਰੁਪਏ ਤੋਂ ਵਧਾ ਕੇ 500 ਰੁਪਏ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਸੜਕ ‘ਤੇ ਥੁੱਕਣ ਲਈ 1000 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਸੂਬੇ ‘ਚ 28 ਮਾਰਚ ਤੋਂ ਨਾਈਟ ਕਰਫਿਊ ਲਾਉਣ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਮਾਲ, ਸਿਨੇਮਾ ਹਾਲ ਅਤੇ ਰੈਸਟੋਰੈਂਟ ਰਾਤ 8 ਵਜੇ ਤੋਂ ਸਵੇਰੇ 7 ਵਜੇ ਤੱਕ ਬੰਦ ਰਹਿਣਗੇ। ਪਰ ਰਾਤ ਨੂੰ ਖਾਣੇ ਦੀ ਹੋਮ ਡਿਲਵਰੀ ਨੂੰ ਛੂਟ ਹੈ। ਇਸ ਤੋਂ ਇਲਾਵਾ, ਸਮਾਜਿਕ, ਸਭਿਆਚਾਰਕ, ਧਾਰਮਿਕ ਪ੍ਰੋਗਰਾਮਾਂ ‘ਤੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮਾਂ ਤੇ ਪਾਬੰਦੀ ਲਗਾਈ ਗਈ ਹੈ। 20 ਤੋਂ ਵੱਧ ਲੋਕਾਂ ਨੂੰ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਦੀ ਆਗਿਆ ਨਹੀਂ ਹੋਵੇਗੀ। ਸਮੁੰਦਰੀ ਤੱਟਾਂ ਤੱਕ ਪਹੁੰਚ ਤੇ ਪਾਬੰਦੀ ਹੋਵੇਗੀ।
ਇਸਤੋਂ ਇਲਾਵਾ ਹੋਲੀ ਦੇ ਤਿਉਹਾਰ ਨੂੰ ਧਿਆਨ ‘ਚ ਰੱਖਦਿਆਂ ਵੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਮੁਤਾਬਕ ਹੋਲੀ ਖੇਡਣ ਲਈ ਭੀੜ ‘ਤੇ ਪੂਰਨ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਜਨਤਕ ਸਥਾਨਾਂ ‘ਤੇ ਹੋਲੀ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਗਈ।