ਨਿਊਜ਼ ਡੈਸਕ: ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਇੱਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਖਾਸ ਕਰਕੇ ਜਿਹੜੇ ਵਿਦਿਆਰਥੀ ਪੰਜਾਬ ਦੇ ਹਨ, ਉਹ ਸਟੱਡੀ ਵੀਜ਼ਾ ਲੈ ਕੇ ਪੱਕੇ ਤੌਰ ’ਤੇ ਉਥੇ ਰਹਿਣ ਲਈ ਚਲੇ ਗਏ ਹਨ। ਹਾਸਿਲ ਜਾਣਕਾਰੀ ਅਨੁਸਾਰ ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਭਾਰਤੀ ਦੇ ਨਾਲ-ਨਾਲ ਵਿਦੇਸ਼ੀ ਵਿਦਿਆਰਥੀਆਂ ਖਿਲਾਫ ਵੀ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ, ਜਿਸ ਕਾਰਨ ਵਿਦਿਆਰਥੀ ਪਰੇਸ਼ਾਨ ਹੋ ਗਏ ਹਨ।
ਰਿਪੋਰਟਾਂ ਮੁਤਾਬਿਕ ਕੈਨੇਡਾ ‘ਚ ਪੜ੍ਹ ਰਹੇ ਵਿਦਿਆਰਥੀਆਂ ਨੇ ਖੁਦ ਦੱਸਿਆ ਕਿ ਸਾਨੂੰ ਈ-ਮੇਲ ਮਿਲ ਰਹੀਆਂ ਹਨ, ਜਿਸ ‘ਚ ਉਨ੍ਹਾਂ ਨੂੰ ਸਟੱਡੀ ਪਰਮਿਟ, ਵੀਜ਼ਾ ਅਤੇ ਵਿਦਿਅਕ ਰਿਕਾਰਡ ਵਰਗੇ ਜ਼ਰੂਰੀ ਦਸਤਾਵੇਜ਼ ਦੁਬਾਰਾ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਇਸ ਵਿੱਚ ਉਨ੍ਹਾਂ ਦੀ ਗਿਣਤੀ ਅਤੇ ਹਾਜ਼ਰੀ ਵੀ ਸ਼ਾਮਿਲ ਹੈ। ਵਿਦੇਸ਼ ਮੰਤਰਾਲੇ ਅਨੁਸਾਰ ਕੈਨੇਡਾ ‘ਚ ਸਭ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ, ਇਸ ਲਈ ਅਚਾਨਕ ਆਈ ਈ-ਮੇਲ ਕਾਰਨ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਤ ਹੋ ਗਏ ਹਨ। ਪਿਛਲੇ ਹਫ਼ਤੇ ਵੀ ਪੰਜਾਬ ਦੇ ਵਿਦਿਆਰਥੀਆਂ ਨੂੰ ਅਜਿਹੀਆਂ ਕਈ ਈ-ਮੇਲ ਭੇਜੀਆਂ ਗਈਆਂ ਸਨ। ਕੁਝ ਵਿਦਿਆਰਥੀਆਂ ਨੂੰ ਆਪਣੇ ਪ੍ਰਮਾਣ ਪੱਤਰ ਸੌਂਪਣ ਲਈ ਵਿਅਕਤੀਗਤ ਤੌਰ ‘ਤੇ IRCC ਦਫਤਰਾਂ ਵਿੱਚ ਜਾਣ ਲਈ ਵੀ ਕਿਹਾ ਗਿਆ ਸੀ। ਜੇਕਰ ਇਹ ਵਿਦਿਆਰਥੀ ਸਮੇਂ ਸਿਰ ਇਨ੍ਹਾਂ ਸਾਰੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਦਾ ਵੀਜ਼ਾ ਵੀ ਰੱਦ ਹੋ ਸਕਦਾ ਹੈ।ਕੁਝ ਵਿਦਿਆਰਥੀਆਂ ਦਾ ਵੀਜ਼ਾ ਪਰਮਿਟ ਸਿਰਫ 2 ਸਾਲਾਂ ਲਈ ਹੈ, ਇਸ ਲਈ ਇਹ ਵਿਦਿਆਰਥੀ ਬਹੁਤ ਡਰੇ ਹੋਏ ਹਨ ਕਿ ਸਰਕਾਰ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।