ਮੋਹਾਲੀ: ਪਿੱਛਲੇ 3 ਦਿਨਾਂ ਤੋਂ ਮੁੱਖ ਮੰਤਰੀ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਮੋਹਾਲੀ ਫੋਰਟਿਸ ਹਸਪਤਾਲ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬਿਆਨ ਜਾਰੀ ਕੀਤਾ ਗਿਆ ਹੈ। ਸੀਐੱਮ ਮਾਨ ਨੂੰ ਫਿਲਹਾਲ ਹਸਪਤਾਲ ‘ਚ ਹੀ ਰਹਿਣਾ ਪਵੇਗਾ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਡਾ. ਆਰ.ਕੇ ਜਸਵਾਲ ਨੇ ਕਿਹਾ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹਨ।
ਡਾ. ਆਰ.ਕੇ ਜਸਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੇ ਦਿਲ ਦੀ ਪਲਮਨਰੀ ਆਰਟਰੀ ਵਿਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ। ਡਾਕਟਰਾਂ ਦੀ ਟੀਮ ਨੇ ਮੁੱਖ ਮੰਤਰੀ ਦੇ ਦਿਲ ਦੀਆਂ ਧਮਨੀਆਂ ਦੀ ਜਾਂਚ ਕੀਤੀ ਹੈ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਡਾਕਟਰ ਸਰਜਰੀ ਅਤੇ ਇਲਾਜ ਸਬੰਧੀ ਅਗਲੇਰੀ ਕਾਰਵਾਈ ਕਰਨਗੇ। ਦਿਲ ਦੀਆਂ ਧਮਨੀਆਂ ‘ਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਨੂੰ ਸਾਹ ਅਤੇ ਛਾਤੀ ‘ਚ ਦਰਦ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।