ਬ੍ਰਿਟੇਨ ‘ਚ ਵਾਇਰਸ ਦੇ ਨਵੇਂ ਰੂਪ ਕਾਰਨ ਵਧੀ ਮਹਾਂਮਾਰੀ, ਅਮਰੀਕਾ ਨੇ ਲਿਆ ਵੱਡਾ ਫੈਸਲਾ

TeamGlobalPunjab
2 Min Read

ਨਿਊਜ਼ ਡੈਸਕ  – ਬ੍ਰਿਟੇਨ ‘ਚ ਕੋਰੋਨਾ ਵਾਇਰਸ ਦੇ ਦੋ ਨਵੇਂ ਰੂਪ ਸਾਹਮਣੇ ਆਉਣ ਤੋਂ ਬਾਅਦ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਅਮਰੀਕਾ ਨੇ ਬ੍ਰਿਟੇਨ ਤੋਂ ਆਉਣ ਜਾਣ ਵਾਲੇ ਲੋਕਾਂ ਲਈ ਨਵੇਂ ਆਦੇਸ਼ ਜਾਰੀ ਕਰ ਦਿੱਤੇ ਹਨ। ਜਿੱਥੇ ਕੋਰੋਨਾ ਦੇ ਨਵੇਂ ਰੂਪ ਨੂੰ ਦੇਖਦੇ ਹੋਏ ਇਜ਼ਰਾਈਲ ਨੇ ਟੀਕਾਕਰਣ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਹੈ, ਉੱਥੇ ਹੀ ਅਮਰੀਕਾ ਦੇ ਮੈਕਸੀਕੋ ‘ਚ  ਵੀ ਟੀਕਾਕਰਣ ਦੀ ਮੁਹਿੰਮ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।

 ਦੱਸ ਦਈਏ ਸਿਹਤ ਮੰਤਰਾਲੇ ਵੱਲੋਂ ਬੀਤੇ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ‘ਚ ਕੋਰੋਨਾ ਦੇ ਪੀੜਤਾਂ ਦੀ ਕੁਲ ਗਿਣਤੀ 21 ਲੱਖ 88 ਹਜ਼ਾਰ ਤੋਂ ਵੱਧ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 69 ਹਜ਼ਾਰ 625 ਹੋ ਗਈ ਹੈ।

ਇਸ ਤੋਂ ਇਲਾਵਾ ਯੂਐਸ ਦੀ ਸਿਹਤ ਏਜੰਸੀ ਸੈਂਟਰਸ ਫਾਰ ਰੋਗ ਕੰਟਰੋਲ ਐਂਡ ਪ੍ਰੀਵੈਂਸ਼ਨ ਨੇ ਕਿਹਾ ਹੈ ਕਿ ਬ੍ਰਿਟਿਸ਼ ਯਾਤਰੀਆਂ ਨੂੰ ਨਕਾਰਾਤਮਕ ਕੋਰੋਨਾ ਟੈਸਟ ਦੇ ਨਤੀਜੇ ਸਫਰ ਦੌਰਾਨ ਏਅਰਲਾਈਨ ਨੂੰ ਦੇਣੇ ਹੋਣਗੇ ਅਤੇ ਇਹਨਾਂ ਆਦੇਸਾਂ ਨੂੰ ਵੱਧ ਰਹੀ ਕੋਰੋਨਾ ਮਹਾਂਮਾਰੀ ਕਾਰਨ ਸੋਮਵਾਰ ਤੋਂ ਲਾਗੂ ਕੀਤਾ ਜਾਵੇਗੇ।

ਇੱਕ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ‘ਚ ਪੀੜਤ ਲੋਕਾਂ ਦੀ ਗਿਣਤੀ ਰੂਸ, ਇਟਲੀ, ਜਰਮਨੀ ‘ਚ ਕ੍ਰਮਵਾਰ 29 ਲੱਖ 92 ਹਜ਼ਾਰ ਤੋਂ ਵੱਧ, 20 ਲੱਖ, ਤੇ 25 ਹਜ਼ਾਰ 533 ਹੋ ਗਈ ਹੈ।  ਦੁਨੀਆ ‘ਚ ਸਭ ਤੋਂ ਵੱਧ ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਤ ਦੇਸ਼ ਅਮਰੀਕਾ ਹੈ ਜਿੱਥੇ ਇਕ ਕਰੋੜ 86 ਲੱਖ 49 ਹਜ਼ਾਰ ਲੋਕ ਸੰਕਰਮਿਤ ਪਾਏ ਗਏ ਹਨ।

- Advertisement -

Share this Article
Leave a comment