ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੋਰੋਨਾ ਅਤੇ ਓਮੀਕਰੋਨ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ 1 ਜਨਵਰੀ ਤੋਂ ਲਾਗੂ ਹੋਣ ਵਾਲੀਆਂ ਪਾਬੰਦੀਆਂ ਨੂੰ ਹੁਣ 31 ਦਸੰਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਜਿਸ ਕਾਰਨ 31 ਦਸੰਬਰ ਤੋਂ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲੇ ਲੋਕਾਂ ਦੇ ਜਨਤਕ ਥਾਵਾਂ ‘ਤੇ ਘੁੰਮਣ-ਫਿਰਨ ‘ਤੇ ਪਾਬੰਦੀ ਹੋਵੇਗੀ। ਇਸ ਦੇ ਨਾਲ ਹੀ, ਅਜਿਹੇ ਲੋਕਾਂ ਨੂੰ 31 ਦਸੰਬਰ ਤੋਂ ਜਨਤਕ ਥਾਵਾਂ ‘ਤੇ ਐਂਟਰੀ ਨਹੀਂ ਮਿਲੇਗੀ। ਅਜਿਹੇ ਲੋਕ ਜਨਤਕ ਥਾਵਾਂ, ਸਬਜ਼ੀ ਮੰਡੀਆਂ, ਗ੍ਰੇਨ ਮਾਰਕਿਟ (ਅਨਾਜ ਮੰਡੀ), ਪਬਲਿਕ ਟ੍ਰਾਂਸਪੋਰਟ, ਪਾਰਕਾਂ, ਧਾਰਮਿਕ ਸਥਾਨਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ ਆਦਿ ਵਿੱਚ ਨਹੀਂ ਜਾ ਸਕਣਗੇ।
ਚੰਡੀਗੜ੍ਹ ਪ੍ਰਸ਼ਾਸਨ ਨੇ ਓਮੀਕਰੋਨ ਵੇਰੀਐਂਟ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਜਨਤਕ ਥਾਵਾਂ ‘ਤੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾਂ ਲੈਣ ਵਾਲੇ ਲੋਕਾਂ ਦੇ ਦਾਖਲੇ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਧਿਆਨ ਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਇਹ ਪਾਬੰਦੀਆਂ 1 ਜਨਵਰੀ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਸੀ, ਪਰ ਵਧਦੇ ਕਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ 31 ਜਨਵਰੀ ਤੋਂ ਪਾਬੰਦੀਆਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।