ਨਿਊਯਾਰਕ: ਨਿਊਯਾਰਕ ਦੇ ਅਟਾਰਨੀ ਜਨਰਲ ਲੇਟੀਸੀਆ ਜੇਮਸ ਨੇ ਹਾਲ ਹੀ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੇ ਪਰਿਵਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ’ਚ ਉਨ੍ਹਾਂ ਦੇ ਪਰਿਵਾਰਕ ਕਾਰੋਬਰ ਦੀ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਦੀ ਗਵਾਹੀ ਮੰਗੀ ਹੈ। ਅਦਾਲਤ ਦੇ ਦਸਤਾਵੇਜ਼ਾਂ ਤੋਂ ਸੋਮਵਾਰ ਨੂੰ ਇਹ ਜਾਣਕਾਰੀ ਮਿਲੀ।
ਦਸਤਾਵੇਜ਼ਾਂ ਮੁਤਾਬਕ ਟਰੰਪ, ਉਨ੍ਹਾਂ ਦੇ ਬੇਟੇ ਡੋਨਾਲਡ ਟਰੰਪ ਜੂਨੀਅਰ ਅਤੇ ਬੇਟੀ ਇਵਾਂਕਾ ਟਰੰਪ ਨੂੰ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਟਰੰਪ ਅਤੇ ਉਸ ਦੀ ਕੰਪਨੀ, ਟਰੰਪ ਸੰਗਠਨ ਦੀ ਨਿਯੰਤਰਿਤ ਜਾਂ ਮਾਲਕੀ ਵਾਲੀਆਂ ਜਾਇਦਾਦਾਂ ਦੇ ਮੁੱਲਾਂਕਣ ਦੀ ਜਾਂਚ ਦੇ ਸਬੰਧ ਵਿੱਚ ਭੇਜੇ ਗਏ ਹਨ।