ਨਿਊਯਾਰਕ ਦੇ ਗਵਰਨਰ ਤੋਂ ਅਸਤੀਫ਼ਾ ਲੈਣ ਦੀ ਮੰਗ ਨੂੰ ਕੀਤਾ ਖ਼ਾਰਜ, ਜਾਂਚ ਨਤੀਜਿਆਂ ਦਾ ਇੰਤਜ਼ਾਰ

TeamGlobalPunjab
1 Min Read

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਿਊਯਾਰਕ ਦੇ ਗਵਰਨਰ ਐਂਡਰਿਊ ਕੁਓਮੋ ਤੋਂ ਅਸਤੀਫ਼ਾ ਲੈਣ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ। ਉਨ੍ਹਾਂ ਕੁਓਮੋ ਤੋਂ ਅਸਤੀਫ਼ਾ ਮੰਗਣ ਸਬੰਧੀ ਸਵਾਲ ਦੇ ਜਵਾਬ ‘ਚ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸਾਨੂੰ ਜਾਂਚ ਦੇ ਨਤੀਜਿਆਂ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰਪਤੀ ਨੇ ਨਿਊਯਾਰਕ ਦੇ ਗਵਰਨਰ ਨੂੰ ਲੈ ਕੇ ਕੋਈ ਟਿੱਪਣੀ ਕੀਤੀ ਹੈ।

ਦੱਸ ਦਈਏ ਵ੍ਹਾਈਟ ਹਾਊਸ ਦੀ ਪ੍ਰਰੈੱਸ ਸਕੱਤਰ ਜੇਨ ਪਾਕੀ ਨੇ ਬੀਤੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਇਕ ਔਰਤ ਜਿਸ ਨੇ ਦੋਸ਼ ਲਗਾਏ ਹਨ ਉਸ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ, ਉਸ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਤੇ ਉਹ ਆਪਣੀ ਗੱਲ ਕਹਿਣ ਦੇ ਸਮਰੱਥ ਹੋਣੀ ਚਾਹੀਦੀ ਹੈ।

ਉਧਰ ਕੁਓਮੋ ਸਾਰੇ ਦੋਸ਼ਾਂ ਨੂੰ ਖ਼ਾਰਜ ਕਰਦੇ ਹੋਏ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਚੁੱਕੇ ਹਨ। ਕੁਓਮੋ ‘ਤੇ ਉਨ੍ਹਾਂ ਦੇ ਸਟਾਫ ਦੀਆਂ ਸਾਬਕਾ ਮੁਲਾਜ਼ਮਾਂ ਸਣੇ ਛੇ ਔਰਤਾਂ ਨੇ ਜਿਨਸੀ ਸ਼ੋਸ਼ਣ ਜਾਂ ਅਣਉਚਿਤ ਵਿਹਾਰ ਦੇ ਦੋਸ਼ ਲਗਾਏ ਹਨ। ਨਿਊਯਾਰਕ ਦੀ ਅਟਾਰਨੀ ਜਨਰਲ ਲੇਟੀਟੀਆ ਜੇਮਸ ਮਾਮਲੇ ਦੀ ਜਾਂਚ ਦੀ ਅਗਵਾਈ ਕਰ ਰਹੀ ਹੈ।

TAGGED: ,
Share this Article
Leave a comment