ਵਰਲਡ ਡੈਸਕ – ਭਾਰਤ ਦੀ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਮੁਲਕ ਦੀ ਰਾਜਧਾਨੀ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ’ਚ ਐਡੀਲੇਡ ਭਾਰਤੀ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਦੱਸ ਦਈਏ ਐਡੀਲੇਡ ’ਚ ਕਰੀਬ ਤਿੰਨ ਘੰਟੇ ਪ੍ਰਦਰਸ਼ਨ ਦੌਰਾਨ ਮੁਜ਼ਾਹਰਾਕਾਰੀਆਂ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਸਰਮਾਏਦਾਰੀ ਸਿਸਟਮ ਤੇ ਭਾਰਤ ਦੀ ਹੁਕਮਰਾਨ ਸਰਕਾਰ ਖ਼ਿਲਾਫ਼ ਨਾਅਰਿਆਂ ਵਾਲੀਆਂ ਤਖ਼ਤੀਆਂ ਤੇ ਬੈਨਰ ਫੜੇ ਹੋਏ ਸਨ।
ਇਸਤੋਂ ਇਲਾਵਾ ਇਸ ਮੌਕੇ ਬੁਲਾਰਿਆਂ ਨੇ ਭਾਰਤ ਦੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਕਥਿਤ ਹੈਂਕੜ ਵਾਲੇ ਵਤੀਰੇ ਤੇ ਦਿੱਲੀ ਪੁਲੀਸ ਵੱਲੋਂ ਕਿਸਾਨਾਂ ’ਤੇ ਦਰਜ ਝੂਠੇ ਪਰਚਿਆਂ ਦੀ ਨਿਖੇਧੀ ਵੀ ਕੀਤੀ।