ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ’ਤੇ ਲਗਾਈ ਪਾਬੰਦੀ

TeamGlobalPunjab
1 Min Read

ਵੇਲਿੰਗਟਨ: ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ। ਜੇਸਿੰਡਾ ਆਡਰਨ ਨੇ ਕਿਹਾ ਕਿ 11 ਅਪ੍ਰੈਲ ਤੋਂ ਭਾਰਤ ਤੋਂ ਆਉਣ ਵਾਲੇ ਲੋਕਾਂ ਦੀ ਐਂਟਰੀ ਤੇ ਰੋਕ ਹੋਵੇਗੀ। ਭਾਰਤ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਚਲਦਿਆਂ ਨਿਊਜ਼ੀਲੈਂਡ ਨੇ ਇਹ ਫ਼ੈਸਲਾ ਲਿਆ ਹੈ।

ਇਸ ਤੋਂ ਪਹਿਲਾਂ ਵੀ ਨਿਊਜ਼ੀਲੈਂਡ ਕਈ ਹੋਰ ਦੇਸ਼ਾਂ ਦੇ ਯਾਤਰੀਆਂ ਦੀ ਐਂਟਰੀ ਤੇ ਰੋਕ ਲਗਾ ਚੁੱਕਿਆ ਹੈ। ਪਹਿਲਾਂ ਵੀ ਨਿਊਜ਼ੀਲੈਂਡ ਨੇ ਭਾਰਤੀਆਂ ਦੀ ਐਂਟਰੀ ਤੇ ਰੋਕ ਲਗਾਉਣ ਦਾ ਫ਼ੈਸਲਾ ਲਿਆ ਸੀ ਪਰ ਉਸ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਸੀ। ਹੁਣ ਇੱਕ ਵਾਰ ਫਿਰ ਤੋਂ ਨਵੀਂ ਲਹਿਰ ਦੇ ਚੱਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

ਰਿਪੋਰਟਾਂ ਮੁਤਾਬਕ ਨਿਊਜ਼ੀਲੈਂਡ ਦੇ ਆਪਣੇ ਨਾਗਰਿਕਾਂ ਦੀ ਐਂਟਰੀ ‘ਤੇ ਵੀ ਇਸ ਦੌਰਾਨ ਰੋਕ ਰਹੇਗੀ ਜੋ ਭਾਰਤ ਤੋਂ ਆ ਰਹੇ ਹੋਣਗੇ। ਇਹ ਰੋਕ 11 ਅਪ੍ਰੈਲ ਨੂੰ ਸ਼ਾਮ 4 ਵਜੇ ਤੋਂ 28 ਅਪ੍ਰੈਲ ਤੱਕ ਲਾਗੂ ਰਹੇਗੀ। ਨਿਊਜ਼ੀਲੈਂਡ ਵੱਲੋਂ ਇਹ ਅਸਥਾਈ ਬੈਨ ਅਜਿਹੇ ਸਮੇਂ ਲਗਾਇਆ ਜਾ ਰਿਹਾ ਹੈ, ਜਦੋਂ ਬੀਤੇ ਕਈ ਦਿਨਾਂ ਤੋਂ ਭਾਰਤ ਵਿੱਚ ਹਰ ਰੋਜ਼ 1 ਲੱਖ ਤੋਂ ਜ਼ਿਆਦਾ ਨਵੇਂ ਕੋਰੋਨਾ ਦੇ ਕੇਸ ਮਿਲ ਰਹੇ ਹਨ।

Share this Article
Leave a comment