ਹੁਣ ਇਸ ਦੇਸ਼ ਨੇ ਵੀਜ਼ਾ ਨਿਯਮ ਕੀਤੇ ਸਖ਼ਤ; ਨੌਕਰੀਆਂ ਦੀ ਭਾਲ ‘ਚ ਗਏ ਭਾਰਤੀਆਂ ਨੂੰ ਵੱਡਾ ਝਟਕਾ

Prabhjot Kaur
3 Min Read

ਨਿਊਜ਼ ਡੈਸਕ: ਆਪਣੇ ਦੇਸ਼ ਵਿੱਚ ਪਰਵਾਸੀਆਂ ਦੀ ਆਮਦ ਨੂੰ ਰੋਕਣ ਲਈ, ਨਿਊਜ਼ੀਲੈਂਡ ਨੇ ਹੁਣ ਵਿਦੇਸ਼ੀਆਂ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਆਸਟ੍ਰੇਲੀਆ ਅਤੇ ਕੈਨੇਡਾ ਵੱਲੋਂ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਸਰਕਾਰ ਵੱਲੋਂ ਇਹ ਨਿਯਮ ਲਿਆਂਦੇ ਗਏ ਹਨ। ਜ਼ਾਹਿਰ ਹੈ ਕਿ ਇਸ ਕਦਮ ਨਾਲ ਨਿਊਜ਼ੀਲੈਂਡ ‘ਚ ਰੁਜ਼ਗਾਰ ਦੀ ਭਾਲ ਕਰ ਰਹੇ ਭਾਰਤੀਆਂ ‘ਤੇ ਅਸਰ ਪੈਣ ਦੀ ਸੰਭਾਵਨਾ ਹੈ। ਨਵੇਂ ਵੀਜ਼ਾ ਨਿਯਮਾਂ ਦੇ ਨਾਲ, ਨਿਊਜ਼ੀਲੈਂਡ ਸਰਕਾਰ ਦਾ ਉਦੇਸ਼ ਉਨ੍ਹਾਂ ਲੋਕਾਂ ਦੀ ਆਮਦ ਨੂੰ ਕੰਟਰੋਲ ਕਰਨਾ ਹੈ ਜੋ ਉਨ੍ਹਾਂ ਦੇ ਦੇਸ਼ ਲਈ ਗੈਰ-ਜ਼ਰੂਰੀ ਮੰਨੇ ਜਾਂਦੇ ਹਨ।

ਨਿਊਜ਼ੀਲੈਂਡ ਨੇ ਵੀਜ਼ਾ ਨਿਯਮਾਂ ਨੂੰ ਕੀਤਾ ਸਖ਼ਤ

ਮਾਪਦੰਡਾਂ ਨੂੰ ਪੂਰਾ ਕਰਨ ਵਾਲਿਆਂ ਨੂੰ ਕਿਵੇਂ ਜਾਰੀ ਕੀਤਾ ਜਾਵੇਗਾ ਵੀਜ਼ਾ , ਇਸ ਬਾਰੇ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ, ਕੰਮ ਦਾ ਤਜਰਬਾ ਅਤੇ ਹੁਨਰ ਸ਼ਾਮਲ ਹਨ। ਇੱਥੇ ਵਰਕਿੰਗ ਵੀਜ਼ਾ ਨਾਲ ਰਹਿਣ ਦੀ ਮਿਆਦ ਵੀ 5 ਸਾਲ ਤੋਂ ਘਟਾ ਕੇ 3 ਸਾਲ ਕਰ ਦਿੱਤੀ ਗਈ ਹੈ। ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਏਰਿਕਾ ਸਟੈਨਫੋਰਡ ਨੇ ਰਿਕਗਨਾਈਜ਼ਡ ਇੰਪਲਾਇਰ ਵਰਕ ਵੀਜ਼ਾ (ਏ.ਈ.ਡਬਲਿਊ.ਵੀ.) ਨੂੰ ਲੈ ਕੇ ਐਤਵਾਰ ਨੂੰ ਇਹ ਐਲਾਨ ਕੀਤਾ। ਜ਼ਿਕਰਯੋਗ ਹੈ ਕਿ 2022 ਵਿੱਚ ਪੇਸ਼ ਕੀਤਾ ਗਿਆ AEWV, ਮਹਾਂਮਾਰੀ ਅਤੇ ਲੌਕਡਾਊਨ ਕਾਰਨ ਕਰਮਚਾਰੀਆਂ ਦੀ ਕਮੀ ਨੂੰ ਦੂਰ ਕਰਨ ਲਈ ਮੁੱਖ ਅਸਥਾਈ ਵਰਕ ਵੀਜ਼ਾ ਵਜੋਂ ਕੰਮ ਕਰਦਾ ਹੈ।

51 ਲੱਖ ਦੀ ਆਬਾਦੀ ਵਾਲੇ ਨਿਊਜ਼ੀਲੈਂਡ ‘ਚ ਕੋਰੋਨਾ ਮਹਾਮਾਰੀ ਤੋਂ ਬਾਅਦ ਪਰਵਾਸੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਇੱਕ ਅੰਕੜੇ ਦੇ ਅਨੁਸਾਰ, 2023 ਵਿੱਚ, ਲਗਭਗ 1.73 ਲੱਖ ਪਰਵਾਸੀ ਕੰਮ ਦੀ ਭਾਲ ਵਿੱਚ ਨਿਊਜ਼ੀਲੈਂਡ ਆਏ ਸਨ। ਇਸ ਬਾਰੇ ਬੋਲਦਿਆਂ ਨਿਊਜ਼ੀਲੈਂਡ ਦੀ ਵਿਦੇਸ਼ ਮੰਤਰੀ ਏਰਿਕਾ ਸਟੈਨਫੋਰਡ ਨੇ ਕਿਹਾ, “ਸਰਕਾਰ ਉੱਚ-ਹੁਨਰ ਵਾਲੇ ਪਰਵਾਸੀਆਂ ਨੂੰ ਉਹਨਾਂ ਖੇਤਰਾਂ ਵਿੱਚ ਆਕਰਸ਼ਿਤ ਕਰਨ ‘ਤੇ ਕੇਂਦਰਿਤ ਹੈ ਜਿੱਥੇ ਹੁਨਰ ਦੀ ਘਾਟ ਹੈ। ਸਾਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਨਿਊਜ਼ੀਲੈਂਡ ਦੇ ਲੋਕਾਂ ਨੂੰ ਉਹ ਨੌਕਰੀਆਂ ਮਿਲ ਸਕਣ, ਜਿੱਥੇ ਹੁਨਰ ਦੀ ਕੋਈ ਕਮੀ ਨਹੀਂ ਹੈ।”

- Advertisement -

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment