ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ, ਸੀ.ਐਲ.ਪੀ. ਆਗੂ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਲੋਂ ਦੱਸਿਆ ਗਿਆ ਕਿ ਵੱਖ-ਵੱਖ ਮੁੱਦਿਆਂ `ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਮੌਜੂਦਾ ਸਰਕਾਰ ਦੇ ਸਾਹਮਣੇ ਜਨਤਕ ਮੁੱਦਿਆਂ ਨੂੰ ਕਿਵੇਂ ਉਠਾਉਣਾ ਹੈ, ਇਸ ਬਾਰੇ ਵਿਚਾਰ ਕੀਤਾ ਗਿਆ, ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਵੀਂ ਕਾਂਗਰਸ, ਨਵਾਂ ਮਾਡਲ ਦੇਣ ਅਤੇ ਰਾਹੁਲ ਗਾਂਧੀ ਦੇ ਸੁਪਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।
ਇਸ ਤੋਂ ਇਲਾਵਾ ਵੜਿੰਗ ਨੇ ਕਿਹਾ ਕਿ ਪਾਰਟੀ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਕੋਈ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾਂਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੇ ਹਰ ਇੱਕ ਵਰਕਰ ਅਤੇ ਆਗੂ ਦੀ ਲੋੜ ਹੈ। ਬੱਸ ਹਰ ਕੋਈ ਪਾਰਟੀ ਦੇ ਹਿੱਤ ਦੇ ਲਈ ਕੰਮ ਕਰੇ।
Shri @RahulGandhi along with AICC I/C Shri @Barmer_Harish meet with the newly appointed @INCPunjab team- PCC President Shri @RajaBrar_INC, Working President Shri @BB__Ashu, CLP Leader Shri @Partap_Sbajwa & Deputy CLP Leader Shri @DrRajKumarINC. pic.twitter.com/7Zhmiu68mw
— Congress (@INCIndia) April 11, 2022
ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦਾ ਨਵਾਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਲਾਨਿਆ ਗਿਆ ਹੈ, ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.