ਨਵੇਂ ਚੁਣੇ IAS/IRS ਅਫ਼ਸਰਾਂ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

Rajneet Kaur
1 Min Read

ਚੰਡੀਗੜ: ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ IAS/IRS ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਿਰ ਸਨ।
ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ ਹੈ।

ਸੰਧਵਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਨੇ  ਨਵੇਂ ਚੁਣੇ ਗਏ ਅਫ਼ਸਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਪੀਕਰ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨਵੇਂ ਚੁਣੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ।

Share this Article
Leave a comment