ਚੰਡੀਗੜ੍ਹ: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ਉਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਾਣਕਾਰੀ ਦਿੰਦਿਆਂ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਸਰਕਾਰ ਵਲੋਂ ਇਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ ਅਤੇ ਅਦਾਲਤ ਦਾ ਮੰਨਣਾ ਹੈ ਕਿ ਇਸ ਮਾਮਲੇ ਵਿਚ ਜਾਂਚ ਅਜੇ ਵੀ ਬਾਕੀ ਹੈ। ਜਿਸ ਕਾਰਨ ਅਗਲੀ ਸੁਣਵਾਈ 7 ਤਰੀਕ ਨੂੰ ਹੋਵੇਗੀ। ਫਿਲਹਾਲ ਬਾਜਵਾ ਦੀ ਗ੍ਰਿਫਤਾਰੀ ਉਤੇ ਰੋਕ ਰਹੇਗੀ।
ਸੁਣਵਾਈ ਦੌਰਾਨ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ। ਅਦਾਲਤ ਦਾ ਮੰਨਣਾ ਹੈ ਕਿ ਅਜੇ ਜਾਂਚ ਕਰਨੀ ਬਾਕੀ ਹੈ। ਪ੍ਰਤਾਪ ਬਾਜਵਾ ਦੀ ਗ੍ਰਿਫਤਾਰੀ ਦੀ ਜੇ ਲੋੜ ਪਈ ਤਾਂ ਪਹਿਲਾਂ ਸੂਚਿਤ ਕੀਤਾ ਜਾਵੇਗਾ। ਜਾਂਚ ‘ਤੇ ਕੋਈ ਵੀ ਰੋਕ ਨਹੀਂ ਹੈ। ਟੀਮ ਆਪਣੀ ਜਾਂਚ ਜਾਰੀ ਰੱਖੇ। ਦਸ ਦਈਏ ਕਿ 50 ਬੰਬਾਂ ਵਾਲੇ ਬਿਆਨ ‘ਤੇ ਇਹ ਮਾਮਲਾ ਦਰਜ ਹੋਇਆ ਸੀ।