NGT ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਲਗਾਇਆ ਕਰੋੜਾਂ ਦਾ ਜੁਰਮਾਨਾ

Prabhjot Kaur
2 Min Read

ਚੰਡੀਗੜ੍ਹ: ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਐਨਜੀਟੀ ਯਾਨੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵੱਡਾ ਝਟਕਾ ਲੱਗਿਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾਂ ਕਰਨ ‘ਤੇ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।

ਐਨਜੀਟੀ ਨੇ ਪੰਜਾਬ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਣ ਸਬੰਧੀ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤੇ ਸਨ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤੇ ਹਨ।

ਦੱਸ ਦਈਏ ਕਿ ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤੇ ਸਨ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਸੂਬੇ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿੱਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿੱਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment