NIA ਨੇ ਲੁਧਿਆਣਾ ਕੋਰਟ ‘ਚ ਬੰਬ ਬਲਾਸਟ ਦਾ ਮਾਸਟਰਮਾਈਂਡ ਹਰਪ੍ਰੀਤ ਸਿੰਘ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ,10 ਲੱਖ ਦਾ ਇਨਾਮ

Rajneet Kaur
1 Min Read

ਨਵੀਂ ਦਿੱਲੀ: ਮੋਸਟ ਵਾਂਟੇਡ ਅੱਤਵਾਦੀ ਅਤੇ 2021 ਦੇ ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮੁੱਖ ਸਾਜਿਸ਼ਕਰਤਾ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।  ਰਾਸ਼ਟਰੀ ਜਾਂਚ ਏਜੰਸੀ (NIA) ਨੇ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

NIA ਨੇ ਅੱਗੇ ਦੱਸਿਆ ਕਿ ਹਰਪ੍ਰੀਤ ਲਖਬੀਰ ਸਿੰਘ ਰੋਡੇ ਦਾ ਸਾਥੀ ਹੈ ਜੋ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦਾ ਮੁਖੀ ਹੈ।ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਸੀ

ਦਸ ਦਈਏ ਕਿ ਦਸੰਬਰ 2021 ਵਿਚ ਲੁਧਿਆਣਾ ਜ਼ਿਲ੍ਹਾ ਕੋਰਟ ਵਿਚ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿਚ ਪੰਜਾਬ ਪੁਲਿਸ ਦਾ ਬਰਖਾਸਤ ਮੁਲਾਜ਼ਮ ਗਗਨਦੀਪ ਸਿੰਘ ਮਾਰਿਆ ਗਿਆ ਸੀ। ਘਟਨਾ ਵਿਚ 6 ਲੋਕ ਜ਼ਖਮੀ ਹੋ ਗਏ ਸਨ। ਇਹ ਕੇਸ 23 ਦਸੰਬਰ 2021 ਨੂੰ ਜ਼ਿਲ੍ਹਾ ਲੁਧਿਆਣਾ ਕਮਿਸ਼ਨਰੇਟ, ਪੰਜਾਬ ਵਿਖੇ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਐਨਆਈਏ ਨੇ 13 ਜਨਵਰੀ 2021 ਨੂੰ ਕੇਸ ਦੁਬਾਰਾ ਦਰਜ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment