ਨਿਊਜ਼ ਡੈਸਕ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਰਾਣਾ ਭਾਈ ਵਾਸੀ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਉਹ ਗਰੋਹ ਦੇ ਮੈਂਬਰਾਂ ਨੂੰ ਹਥਿਆਰ ਮੁਹੱਈਆ ਕਰਵਾਉਂਦਾ ਸੀ।
ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪੰਜਾਬ ਵਿੱਚ ਗੈਂਗ ਦੇ ਮੈਂਬਰਾਂ ਨੂੰ ਹਥਿਆਰ ਮੁਹੱਈਆ ਕਰਵਾਉਂਦੇ ਸਨ। ਮੁਲਜ਼ਮਾਂ ਨੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਸਣੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ। ਇਸ ਤੋਂ ਪਹਿਲਾਂ ਐਨਆਈਏ ਨੇ ਸਾਲ 2023 ਵਿੱਚ ਦਰਜ ਹੋਏ ਮਾਮਲੇ ਵਿੱਚ ਇੱਕ ਮੁਲਜ਼ਮ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਜਾਂਚ ਤੋਂ ਪਤਾ ਲੱਗਿਆ ਹੈ ਕਿ ਬਲਜੀਤ ਸਿੰਘ ਨੇ ਪੰਜਾਬ ਅਤੇ ਹੋਰ ਥਾਵਾਂ ‘ਤੇ ਹਿੰਸਕ ਕਾਰਵਾਈਆਂ ਕਰਕੇ ਭਾਰਤ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਤਹਿਤ ਵੱਖ-ਵੱਖ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੰਨਿਆ ਜਾਂਦਾ ਹੈ ਕਿ ਲੰਡਾ ਅਤੇ ਸੱਤਾ ਦੋਵੇਂ ਵਿਦੇਸ਼ੀ ਧਰਤੀ ਤੋਂ ਭਾਰਤ ਵਿੱਚ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।