NIA ਵਲੋਂ ਅੱਤਵਾਦੀ ਅਰਸ਼ ਢੱਲਾ ਦੇ ਦੋ ਸਾਥੀ ਗ੍ਰਿਫਤਾਰ

Prabhjot Kaur
1 Min Read

ਨਵੀਂ ਦਿੱਲੀ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਕੈਨੇਡਾ ਸਥਿਤ ਸੂਚੀਬੱਧ ਅੱਤਵਾਦੀ ਅਰਸ਼ ਢੱਲਾ ਦੇ ਦੋ ਲੋੜੀਂਦੇ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਫਿਲੀਪੀਨਜ਼ ਦੇ ਮਨੀਲਾ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ।

ਦੋਵਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਐਮੀ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦੀ ਟੀਮ ਵਲੋਂ ਹਵਾਈ ਅੱਡੇ ’ਤੇ ਉਨ੍ਹਾਂ ਦੀ ਉਡਾਣ ਦੇ ਉਤਰਨ ਦੀ ਉਡੀਕ ਕੀਤੀ ਜਾ ਰਹੀ ਸੀ।

ਭਾਰਤ ਵਿਚ ਪਾਬੰਦੀਸ਼ੁਦਾ ਸੰਗਠਨਾਂ ਦੀਆਂ ਗੈਰ-ਕਾਨੂੰਨੀ ਅਤੇ ਹਿੰਸਕ ਗਤੀਵਿਧੀਆਂ ਨਾਲ ਸਬੰਧਤ ਇਕ ਕੇਸ ਵਿਚ ਐਨ.ਆਈ.ਏ. ਦਿੱਲੀ ਦੀ ਅਦਾਲਤ ਦੁਆਰਾ ਦੋਸ਼ੀਆਂ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। ਇਨ੍ਹਾਂ ਖ਼ਿਲਾਫ਼ ਪੰਜਾਬ ‘ਚ ਕਈ ਅਪਰਾਧਿਕ ਮਾਮਲੇ ਵੀ ਦਰਜ ਹਨ। ਐਨ.ਆਈ.ਏ. ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨੇ ਪਾਬੰਦੀਸ਼ੁਦਾ ਸੰਗਠਨ ਲਈ ਫ਼ੰਡ ਇਕੱਠਾ ਕਰਨ ਲਈ ਅਪਰਾਧਿਕ ਸਾਜ਼ਿਸ਼ ਰਚੀ ਸੀ ਅਤੇ ਸਰਹੱਦ ਪਾਰ ਤੋਂ ਇਸ ਲਈ ਹਥਿਆਰ, ਗੋਲਾ ਬਾਰੂਦ ਅਤੇ ਵਿਸਫ਼ੋਟਕਾਂ ਦੀ ਤਸਕਰੀ ਵੀ ਕੀਤੀ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment