ਨਿਊਜ਼ ਡੈਸਕ: NIA ਨੇ ਗੈਂਗ.ਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ‘ਤੇ ਵੀ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਨੇ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਨਮੋਲ ਬਿਸ਼ਨੋਈ ਦੇ ਖਿਲਾਫ NIA ਵੱਲੋਂ 2022 ਵਿੱਚ ਦਰਜ ਕੇਸਾਂ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਦੱਸ ਦੇਈਏ ਕਿ ਬਾਬਾ ਸਿੱਦੀਕੀ ਮਾਮਲੇ ਵਿੱਚ ਵੀ ਅਨਮੋਲ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਹੈ।
ਅਨਮੋਲ ਉਰਫ ਭਾਨੂ ਬਿਸ਼ਨੋਈ ਗੈਂਗ.ਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ। ਅਨਮੋਲ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੇ ਕ.ਤਲ ਕੇਸ ਵਿੱਚ ਵੀ ਮੁਲਜ਼ਮ ਹੈ। ਪਿਛਲੇ ਸਾਲ ਜਾਂਚ ਏਜੰਸੀ ਨੇ ਉਸ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਸਿੱਧੂ ਮੂਸੇਵਾਲਾ ਕ.ਤਲ ਕੇਸ ਵਿੱਚ ਅਨਮੋਲ ਬਿਸ਼ਨੋਈ ਦਾ ਨਾਮ ਵੀ ਆਇਆ ਸੀ।
ਇਹ ਵੀ ਪੜ੍ਹੋ: ਅਯੁੱਧਿਆ ‘ਚ ਦੋ ਕੁੜੀਆਂ ਨਾਲ ਛੇੜਛਾੜ ਕਰ ਰਹੇ ਸੀ ਸਾਧੂ, ਲੋਕਾਂ ਨੇ ਫੜ ਕੇ ਚਾੜ੍ਹਿਆ ਕੁਟਾਪਾ, ਦੇਖੋ ਵੀਡੀਓ
ਅਨਮੋਲ ਬਿਸ਼ਨੋਈ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਇੱਕ ਸ਼ਾਤਿਰ ਬਦਮਾਸ਼ ਹੈ ਅਤੇ ਉਹ ਲਗਾਤਾਰ ਆਪਣਾ ਟਿਕਾਣਾ ਬਦਲਦਾ ਰਹਿੰਦਾ ਹੈ। ਉਸ ਖ਼ਿਲਾਫ਼ 18 ਦੇ ਕਰੀਬ ਕੇਸ ਦਰਜ ਹਨ। ਅਨਮੋਲ ਨੂੰ ਕਰੀਬ 3 ਸਾਲ ਪਹਿਲਾਂ 7 ਅਕਤੂਬਰ 2021 ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।