ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ NIA ਦੀ ਛਾਪੇਮਾਰੀ, ਪੁੱਤਰ ਨੂੰ ਹਿਰਾਸਤ ‘ਚ ਲਿਆ : ਸੂਤਰ

TeamGlobalPunjab
1 Min Read

ਜਲੰਧਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਜਲੰਧਰ ਤੇ ਮੋਗਾ ਸਥਿਤ ਰਿਹਾਇਸ਼ ‘ਤੇ ਐਨ. ਆਈ. ਏ. ਦੇ ਵਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੇ ਘਰ ਤੋਂ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਜਥੇਦਾਰ ਰੋਡੇ ਦਾ ਕੁਝ ਸਮਾਂ ਪਹਿਲਾਂ ਆਪਰੇਸ਼ਨ ਹੋਇਆ ਹੈ, ਜਿਸ ਕਾਰਨ NIA ਦੀ ਟੀਮ ਉਨ੍ਹਾਂ ਦੇ ਪੁੱਤਰ ਨੂੰ ਨਾਲ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਐੱਨਆਈਏ ਨੇ ਜਦੋਂ ਘਰ ‘ਚ ਛਾਪੇਮਾਰੀ ਕੀਤੀ ਤਾਂ ਸਾਬਕਾ ਜਥੇਦਾਰ ਘਰ ‘ਚ ਹੀ ਮੌਜੂਦ ਸਨ ਤੇ ਉਨ੍ਹਾਂ ਦੀ ਸਿਹਤ ਖਰਾਬ ਹੈ।

Share this Article
Leave a comment