ਚੰਡੀਗੜ੍ਹ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅਮਰੀਕਾ ਵਿੱਚ ਮੌਜੂਦ ਅੱ.ਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ। ਦੱਸ ਦਈਏ ਕਿ ਹੈਪੀ ਪਾਸੀਆ ਚੰਡੀਗੜ੍ਹ ਵਿੱਚ ਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੈ। 11 ਸਤੰਬਰ, 2024 ਨੂੰ ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ਨੰਬਰ 575 ‘ਤੇ ਹੈਂਡ ਗ੍ਰਨੇਡ ਸੁੱਟ ਕੇ ਦੋਸ਼ੀ ਰੋਹਨ ਅਤੇ ਵਿਸ਼ਾਲ ਮਸੀਹ ਫਰਾਰ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਇੰਟਰਨੈੱਟ ਰਾਹੀਂ ਹੈਪੀ ਪਾਸੀਆ ਨੇ ਲਈ ਸੀ। ਜਾਂਚ ਦੌਰਾਨ ਇਹ ਪਤਾ ਲੱਗਾ ਕਿ ਪਾਸੀਆ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।