ਨਿਊਜ਼ ਡੈਸਕ: ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਘੰਟਿਆਂਬੱਧੀ ਪੁੱਛਗਿੱਛ ਕੀਤੀ ਗਈ। ਦਸ ਦਈਏ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਨੂੰ ਆਪਣਾ ਭਰਾ ਮੰਨਦੀ ਸੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅਫਸਾਨਾ ਖਾਨ ਨੂੰ ਗੈਂਗਸਟਰ-ਅੱਤਵਾਦੀ ਸਿੰਡੀਕੇਟ ਮਾਮਲੇ ‘ਚ ਸੰਮਨ ਭੇਜਿਆ ਸੀ। ਜਿਸ ਤੋਂ ਬਾਅਦ NIA ਨੇ ਉਸ ਤੋਂ ਕਰੀਬ 5 ਘੰਟੇ ਪੁੱਛਗਿੱਛ ਕੀਤੀ।
ਸੂਤਰਾਂ ਮੁਤਾਬਕ NIA ਅਫਸਾਨਾ ਖਾਨ ਤੋਂ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਸਿੱਧੂ ਮੂਸੇਵਾਲਾ ਲਾਰੇਂਸ ਬਿਸ਼ਨੋਈ ਗਰੁੱਪ ਦੇ ਰਡਾਰ ‘ਤੇ ਕਿਉਂ ਸੀ ਅਤੇ ਉਸ ਦਾ ਨਾਂ ਬੰਬੀਹਾ ਨਾਲ ਵਾਰ-ਵਾਰ ਕਿਉਂ ਜੋੜਿਆ ਜਾ ਰਿਹਾ ਸੀ।
ਦਰਅਸਲ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੀ ਬਹੁਤ ਕਰੀਬੀ ਦੋਸਤ ਸੀ। ਦੋਵੇਂ ਕਈ ਹਿੱਟ ਪੰਜਾਬੀ ਗੀਤਾਂ ਵਿੱਚ ਇਕੱਠੇ ਨਜ਼ਰ ਆ ਚੁੱਕੇ ਹਨ ਅਤੇ ਕਈ ਸ਼ੋਅਜ਼ ਵਿੱਚ ਇਕੱਠੇ ਪਰਫਾਰਮ ਕਰ ਚੁੱਕੇ ਹਨ। ਉਹ ਆਪਣੇ ਆਪ ਨੂੰ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਦੱਸਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਮਾਮਲੇ ‘ਚ ਅਫਸਾਨਾ ਦਾ ਨਾਂ NIA ਦੀ ਸਸਪੈਂਡ ਲਿਸਟ ‘ਚ ਆਇਆ ਸੀ। ਜਦੋਂ ਹਾਲ ਹੀ ‘ਚ NIA ਨੇ ਦੂਜੇ ਦੌਰ ‘ਚ ਗੈਂਗਸਟਰ ‘ਤੇ ਛਾਪੇਮਾਰੀ ਕੀਤੀ ਸੀ। NIA ਨੂੰ ਸ਼ੱਕ ਹੈ ਕਿ ਅਫਸਾਨਾ ਅਤੇ ਬੰਬੀਹਾ ਗੈਂਗ ਵਿਚਾਲੇ ਸਬੰਧ ਹਨ। ਅਸਲ ਵਿੱਚ ਬੰਬੀਹਾ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੋਵੇਂ ਇੱਕ ਦੂਜੇ ਦੇ ਵਿਰੋਧੀ ਹਨ। ਸਿੱਧੂ ਦੀ ਮੌਤ ਤੋਂ ਬਾਅਦ ਬਿਸ਼ਨੋਈ ਗੈਂਗ ‘ਤੇ ਉਨ੍ਹਾਂ ਦੇ ਕਤਲ ਦਾ ਦੋਸ਼ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬਿਸ਼ਨੋਈ ਗੈਂਗ ਨੇ ਮੂਸੇਵਾਲਾ ਦੇ ਬੰਬੀਹਾ ਗੈਂਗ ਦੇ ਨੇੜੇ ਹੋਣ ਦਾ ਸ਼ੱਕ ਜਤਾਇਆ ਸੀ ਅਤੇ ਐਨਆਈਏ ਨੇ ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਦੋ ਛਾਪੇ ਮਾਰੇ ਸਨ।
ਸਿੱਧੂ ਕਤਲ ਕਾਂਡ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਅਫ਼ਸਾਨਾ ਖ਼ਾਨ ਤੋਂ ਪੁੱਛ-ਪੜਤਾਲ ਕਰਨ ਦਾ ਨੋਟਿਸ ਦਿੱਤਾ ਗਿਆ ਸੀ ਪਰ ਫਿਰ ਉਹ ਕਿਤੇ ਬਾਹਰ ਹੋਣ ਦਾ ਹਵਾਲਾ ਦੇ ਕੇ ਬਚ ਗਈ ਸੀ।ਅਫਸਾਨਾ ਨੂੰ ਨੋਟਿਸ ਭੇਜਣ ਦਾ ਕਾਰਨ ਇਹ ਸੀ ਕਿ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਸ਼ਿਕਾਇਤ ਵਿੱਚ ਕਿਹਾ ਸੀ ਕਿ ਗਾਇਕ ਦਾ ਗੀਤ ਲੀਕ ਹੋ ਗਿਆ ਸੀ। ਉਸ ਸਮੇਂ ਸਿੱਧੂ ਦੇ ਪਰਿਵਾਰ ਨੇ ਕੁਝ ਗਾਇਕਾਂ ‘ਤੇ ਸ਼ੱਕ ਜ਼ਾਹਰ ਕੀਤਾ ਸੀ ਅਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਕੁਝ ਕੰਪਨੀ ‘ਤੇ ਵੀ ਸ਼ੱਕ ਪ੍ਰਗਟਾਇਆ ਸੀ।
ਦੱਸ ਦੇਈਏ ਕਿ ਇਸ ਸਾਲ 29 ਮਈ ਨੂੰ 28 ਸਾਲਾ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਾਤਲਾਂ ਨੇ ਏ.ਕੇ.-47, ਏ.ਕੇ.-94 ਸਮੇਤ ਹੋਰ ਹਥਿਆਰਾਂ ਨਾਲ ਕਰੀਬ 30 ਰਾਉਂਡ ਗੋਲੀਆਂ ਚਲਾਈਆਂ ਸਨ। ਗੈਂਗ ਲੀਡਰ ਲਾਰੈਂਸ ਬਿਸ਼ਨੋਈ ਦੇ ਸਹਿਯੋਗੀ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.