ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਰਿਹਾਇਸ਼ ‘ਤੇ NIA ਦੀ ਛਾਪੇਮਾਰੀ

Rajneet Kaur
1 Min Read

ਮੁਹਾਲੀ : ਕੇਂਦਰੀ ਜਾਂਚ ਏਜੰਸੀ NIA ਵੱਲੋਂ ਅੱਜ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪੇਮਾਰੀ ਕੀਤੀ ਗਈ।ਇਨਕਮ ਟੈਕਸ ਵਿਭਾਗ ਨੇ ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ NIA ਦੀ ਟੀਮ ਨੇ ਛਾਪਾ ਮਾਰ ਕੇ ਪੂਰੇ ਟਾਵਰ ਨੂੰ ਸੀਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ NIA ਵੱਲੋਂ ਇਹ ਛਾਪੇਮਾਰੀ ਗੈਂਗਸਟਰ ਅਤੇ ਗਾਇਕਾਂ ਦੇ ਸਬੰਧਾਂ ਨੂੰ ਲੈ ਕੇ ਕੀਤੀ ਗਈ ਹੈ। NIA ਦੀ ਟੀਮ ਗਾਇਕਾਂ ਅਤੇ ਗੈਂਗਸਟਰਾਂ ਵਿਚਾਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਕਈ ਗਾਇਕਾਂ ਤੋਂ ਪੁੱਛਗਿੱਛ ਹੋ ਚੁੱਕੀ ਹੈ। ਹੁਣ ਤੱਕ ਇਸ ਸਿਲਸਿਲੇ ਵਿਚ ਅਫਸਾਨਾ ਖ਼ਾਨ, ਜੈਨੀ ਜੌਹਲ ਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਹੋ ਚੁੱਕੀ ਹੈ। ਹੁਣ ਕੰਵਰ ਗਰੇਵਾਲ ਦੇ ਘਰ ਵੀ ਐਨਆਈਏ ਦੀ ਟੀਮ ਪਹੁੰਚੀ ਹੈ। ਐਨਆਈਏ ਦੇ ਰਾਡਾਰ ਤੇ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿੰਗਰ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment