ਬਠਿੰਡਾ :NIA ਨੇ ਅੱਜ ਸਵੇਰੇ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ ਹੈ। NIA ਦੀ ਟੀਮ ਨੇ ਬਠਿੰਡਾ ਦੇ ਇੱਕ ਘਰ ‘ਤੇ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ NIA ਨੇ ਪ੍ਰਤਾਪ ਨਗਰ ‘ਚ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ NIA ਦੀ ਟੀਮ ਵੱਲੋਂ ਗਲਤ ਗਤੀਵਿਧੀਆਂ ਨਾਲ ਜੁੜੇ ਹੋਣ ਕਾਰਨ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੇ ਗੈਂਗਸਟਰ ਹੈਪੀ ਪਾਸੀਆ ਨਾਲ ਸਬੰਧ ਹਨ। ਫਿਲਹਾਲ NIA ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਇਸ ਵਿਅਕਤੀ ‘ਤੇ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਨਾਲ ਹਮਲਾ ਕਰਨ ਦਾ ਵੀ ਦੋਸ਼ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਪਿਛਲੇ 4 ਘੰਟਿਆਂ ਤੋਂ ਘਰ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ NIA ਦੀ ਟੀਮ ਜਿਸ ਘਰ ‘ਤੇ ਛਾਪੇਮਾਰੀ ਕਰ ਰਹੀ ਹੈ, ਉਸ ਘਰ ਦੇ ਮਾਲਕ ਦੇ ਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪਤਾ ਲੱਗਾ ਹੈ ਕਿ ਉਹ ਇਮੀਗ੍ਰੇਸ਼ਨ ਕਾਰੋਬਾਰ ਨਾਲ ਜੁੜਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।