NIA ਨੇ ਦੇਸ਼ ਦੇ 8 ਸੂਬਿਆਂ ‘ਚ 70 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

Rajneet Kaur
3 Min Read

ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਤੜਕੇ ਵੱਡੀ ਕਾਰਵਾਈ ਕੀਤੀ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦੇਸ਼ ਦੇ 8 ਸੂਬਿਆਂ ‘ਚ 70 ਥਾਵਾਂ ਉੁਪਰ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਚ 70 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।

ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ 6 ਮਹੀਨਿਆਂ ਵਿੱਚ ਐਨਆਈਏ ਵੱਲੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਇਹ ਤੀਜੀ ਵੱਡੀ ਛਾਪੇਮਾਰੀ ਹੈ। ਐਨਆਈਏ ਵੱਲੋਂ ਇਹ ਸਾਰੀ ਕਾਰਵਾਈ ਗੈਂਗਸਟਰ ਅਤੇ ਉਸ ਦੇ ਅਪਰਾਧੀ ਸਿੰਡੀਕੇਟ ਖ਼ਿਲਾਫ਼ ਦਰਜ ਕੇਸਾਂ ਦੇ ਸਬੰਧ ਵਿੱਚ ਕੀਤੀ ਗਈ ਹੈ। ਇਹ ਛਾਪੇਮਾਰੀ ਪਿਛਲੇ 3 ਮਹੀਨਿਆਂ ‘ਚ NIA ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਇਕ ਵਿਅਕਤੀ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਸਰਗਰਮ ਵੱਖ-ਵੱਖ ਗਰੋਹਾਂ ਦੇ ਸਰਪ੍ਰਸਤਾਂ ਉਤੇ NIA ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਵੱਲੋਂ ਅੱਜ ਦੀ ਛਾਪੇਮਾਰੀ ਦਾ ਮਕਸਦ ਇਹ ਪਤਾ ਲਗਾਉਣਾ ਹੈ ਕਿ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਿੱਥੋਂ ਹੋ ਰਹੀ ਹੈ।ਜਿਨ੍ਹਾਂ ਵੱਡੇ ਗੈਂਗਸਟਰ ਸਿੰਡੀਕੇਟ ਉਤੇ ਛਾਪੇ ਮਾਰੇ ਜਾ ਰਹੇ ਹਨ, ਉਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ ਗੈਂਗ, ਕਾਲਾ ਜਠੇੜੀ ਗੈਂਗ ਅਤੇ ਨੀਰਜ ਬਵਾਨਾ ਗੈਂਗ ਸ਼ਾਮਲ ਹਨ। ਗੁਜਰਾਤ ਦੇ ਗਾਂਧੀਧਾਮ ‘ਚ ਲਾਰੇਂਸ ਬਿਸ਼ਨੋਈ ਦੇ ਸਾਥੀ ਕੁਲਵਿੰਦਰ ਉਤੇ NIA ਦੀ ਛਾਪੇਮਾਰੀ ਚੱਲ ਰਹੀ ਹੈ।

NIA ਨੇ ਕੈਨੇਡਾ ‘ਚ ਦਹਿਸ਼ਤ ਫੈਲਾਉਣ ਵਾਲੇ ਲਖਬੀਰ ਲੰਡਾ ਤੋਂ ਇਲਾਵਾ ਪੰਜਾਬ ‘ਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਕੁਝ ਦਿਨ ਪਹਿਲਾਂ ਲਖਬੀਰ ਲੰਡਾ ਨੂੰ NIA ਵੱਲੋਂ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ ਅਤੇ ਉਸ ਦੇ ਕਰੀਬੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। NIA ਦੀਆਂ ਟੀਮਾਂ ਜਾਂਚ ਲਈ ਗਿੱਦੜਬਾਹਾ ਪੁੱਜ ਗਈਆਂ ਹਨ। ਫਿਲਹਾਲ ਜਾਂਚ ਜਾਰੀ ਹੈ ਅਤੇ ਅਧਿਕਾਰੀ ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ। ਇਸ ਤੋਂ ਇਲਾਵਾ ਐਨਆਈਏ ਦੀ ਇਕ ਟੀਮ ਨੇ ਬਠਿੰਡਾ ਵਿਚ ਵੀ ਛਾਪੇਮਾਰੀ ਕੀਤੀ। ਪਿੰਡ ਮਸਾਣਾ ਵਿਖੇ ਗੈਂਗਸਟਰ ਰੰਮੀ ਮਛਾਣਾ ਦੇ ਘਰ ਵਿਚ ਜਾਂਚ ਏਜੰਸੀ ਨੇ ਛਾਪੇਮਾਰੀ ਕੀਤੀ। ਕਾਬਿਲੇਗੌਰ ਹੈ ਕਿ ਗੈਂਗਸਟਰ ਰੰਮੀ ਮਛਾਣਾ ਬਠਿੰਡਾ ਜੇਲ੍ਹ ਵਿਚ ਬੰਦ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment