ਸਿੱਧੂ ਮੂਸੇ ਵਾਲਾ ਦੇ ਕਤਲ ਨਾਲ ਜੁੜੇ ਸ਼ੱਕੀ ਗਿਰੋਹ ਦੇ ਸਬੰਧ ‘ਚ NIA ਦੀ ਦਿੱਲੀ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ

Rajneet Kaur
2 Min Read

ਚੰਡੀਗੜ੍ਹ:   ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮਾਮਲੇ ਵਿੱਚ  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਸਰ ‘ਚ ਵੀ NIA ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਸਵੇਰੇ ਗੈਂਗਸਟਰ ਸ਼ੁਭਮ ਦੇ ਘਰ ਪਹੁੰਚੀ, ਹਾਲਾਂਕਿ ਸ਼ੁਭਮ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਉੱਥੇ ਨਹੀਂ ਰਹਿ ਰਿਹਾ। ਇਸ ਤੋਂ ਇਲਾਵਾ ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

NIA ਵੱਲੋਂ ਮੁਸੇਵਾਲੇ ਦੀ ਹੱਤਿਆ ਨਾਲ ਜੁੜੇ ਸ਼ੱਕੀ ਅੱਤਵਾਦੀ ਗਿਰੋਹ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਆਈਏ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।

ਚੰਡੀਗੜ੍ਹ ਪੁਲਿਸ ਨੇ ਐਤਵਾਰ ਨੂੰ ਮੂਸੇ ਵਾਲਾ ਕਤਲ ਕਾਂਡ ਦੇ ਆਖ਼ਰੀ ਮੁਲਜ਼ਮ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ। ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਹੁਣ ਤਕ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਕੇਂਦਰੀ ਜਾਂਚ ਏਜੰਸੀ ਦੇ ਸੂਤਰਾਂ ਮੁਤਾਬਕ ਕਈ ਗੈਂਗਸਟਰਾਂ ਅਤੇ ਉਨ੍ਹਾਂ ਦੇ ਸੰਗਠਨਾਂ ਖਿਲਾਫ ਰਾਸ਼ਟਰੀ ਪੱਧਰ ‘ਤੇ ਛਾਪੇਮਾਰੀ ਜਾਰੀ ਹੈ।  ਐਨਆਈਏ ਦੇ ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਦੋ ਟਿਕਾਣਿਆਂ ਸਮੇਤ ਪੰਜਾਬ ਦੇ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -
Share this Article
Leave a comment