ਅੰਮ੍ਰਿਤਪਾਲ ਦੇ ਚਾਚੇ ਘਰ ਪਹੁੰਚੀ NIA ਦੀ ਟੀਮ, ਪੰਜਾਬ ਦੇ ਹੋਰ ਕਈ ਸ਼ਹਿਰਾਂ ‘ਚ ਵੀ ਰੇਡ

Global Team
2 Min Read

ਅੰਮ੍ਰਿਤਸਰ : ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ।ਇਹ ਰੇਡ ਸਵੇਰੇ ਤਕਰੀਬਨ 6 ਵਜੇ ਸ਼ੁਰੂ ਹੋਈ ਹੈ, ਜੋ ਅਜੇ ਜਾਰੀ ਹੈ।

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ  ਰੇਡ ਤੋਂ ਬਾਅਦ ਏਜੰਸੀ ਸੁਖਚੈਨ ਸਿੰਘ ਨੂੰ ਨਾਲ ਲੈ ਗਈ ਹੈ। ਇਸ ਦੇ ਨਾਲ ਹੀ NIA ਦੀ ਟੀਮ ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ ‘ਚ ਰੇਡ ਵੀ ਪਹੁੰਚੀ ਹੈ।

ਅੰਮ੍ਰਿਤਸਰ ਦੇ ਹੋਰ ਵੀ ਕਈ ਇਲਾਕਿਆਂ ‘ਚ ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਰੇਡ ਕੀਤੀ ਹੈ। ਇਸ ਦੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਹੀ ਬਾਘਾਪੁਰਾਣਾ ‘ਚ ਵੀ NIA ਨੇ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ NIA ਨੇ ਮੱਖਣ ਸਿੰਘ ਮੁਸਾਫਿਰ ਕਵੀਸ਼ਰ ਦੇ ਘਰ ਵੀ ਛਾਪਾ ਮਾਰਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment