ਨਿਧੜਕ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਨਿਯੁਕਤ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਢੀਂਡਸਾ ਨੇ 7 ਹੋਰ ਆਗੂਆਂ ਨੂੰ ਬੁਲਾਰਾ ਬਣਾਇਆ ਹੈ। ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਘੁੰਮਣ, ਕਰਨੈਲ ਸਿੰਘ ਪੀਰਮੁਹੰਮਦ, ਮਨਜੀਤ ਸਿੰਘ ਭੋਮਾ, ਭੁਪਿੰਦਰ ਸਿੰਘ ਖਾਲਸਾ (ਯੂਐੱਸਏ), ਮਨਿੰਦਰਪਾਲ ਸਿੰਘ ਬਰਾੜ, ਦਵਿੰਦਰ ਸਿੰਘ ਸੋਢੀ ਅਤੇ ਬੀਬੀ ਸਵਰਾਜ ਕੌਰ ਘੁੰਮਣ ਸ਼ਾਮਿਲ ਹਨ।

ਇਸ ਮੌਕੇ ਨਵ-ਨਿਯੁਕਤ ਪਾਰਟੀ ਦੇ ਮੁੱਖ ਬੁਲਾਰੇ  ਨਿਧੜਕ ਸਿੰਘ ਬਰਾੜ ਸਮੇਤ ਬੁਲਾਰਿਆਂ ਨੇ ਨਵੀਂ ਮਿਲੀ ਜਿ਼ੰਮੇਵਾਰੀ ਲਈ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਝੰਡਾ ਪੂਰੇ ਪੰਜਾਬ ਵਿੱਚ ਬੁਲੰਦ ਕਰਨਗੇ ਅਤੇ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਕਾਰਜਸ਼ੀਲ ਰਹਿਣਗੇ।

ਇਸ ਦੌਰਾਨ ਪੰਜਾਬ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਰਵਾਇਤੀ ਪਾਰਟੀਆਂ ਵਿਰੁੱਧ ਨਿਸ਼ਾਨਾ ਸੇਧਦਿਆਂ  ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਬਾਦਲ ਦਲ, ਕਾਂਗਰਸ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਜ ਪੰਜਾਬ ਵਾਸੀ ਤੰਗ ਆ ਚੁੱਕੇ ਹਨ ਅਤੇ 2022 ਦੀਆਂ ਚੋਣਾਂ ਵਿੱਚ ਤੀਜਾ ਬਦਲ ਲਿਆਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੂਬੇ ਵਿੱਚ ਇਕ ਮਜਬੂਤ ਖੇਤਰੀ ਪਾਰਟੀ ਵਜੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰੇਗਾ।

Share this Article
Leave a comment