ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਕਰਫ਼ਿਊ ਲਾਗੂ

TeamGlobalPunjab
1 Min Read

ਚੰਡੀਗੜ੍ਹ: ਚੰਡੀਗੜ੍ਹ ‘ਚ ਵਧ ਰਹੇ ਕੋਰੋਨਾ ਕੇਸਾਂ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਰਾਤ ਦਾ ਕਰਫਿਊ ਲਗਾ ਦਿੱਤਾ ਹੈ ਜੋ ਕਿ ਅੱਜ ਤੋਂ ਹੀ ਲਾਗੂ ਹੋ ਜਾਵੇਗਾ। ਇਹ ਕਰ‌ਫਿਊ ਰਾਤ ਦੇ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਹਾਲਾਂਕਿ ਜ਼ਰੂਰੀ ਸੇਵਾਵਾਂ ‘ਚ ਲੱਗੇ ਲੋਕਾਂ ਨੂੰ ਇਸ ਤੋਂ ਛੋਟ ਮਿਲੇਗੀ। ਪ੍ਰਸ਼ਾਸਨ ਵੀਕੈਂਡ ਲਾਕਡਾਊਨ ਲਗਾਉਣ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ।

ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮੰਗਲਵਾਰ ਨੂੰ ਟ੍ਰਾਈਸਿਟੀ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ। ਜਿਸ ਵਿਚ ਪ੍ਰਸ਼ਾਸਨ ਨੇ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਬਹੁਤ ਚਿੰਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਗਿਆ ਹੈ।

Share this Article
Leave a comment