ਕੋਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦਿਆਂ ਹਿਮਾਚਲ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਲੱਗਿਆ ਕਰਫਿਊ

TeamGlobalPunjab
1 Min Read

ਹਿਮਾਚਲ ਪ੍ਰਦੇਸ਼ ਵਿੱਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹਿਮਾਚਲ ਵਿੱਚ 31 ਦਸੰਬਰ ਤਕ ਸਾਰੇ ਸਕੂਲ ਅਤੇ ਕਾਲੇਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਹਾਲਾਂਕਿ ਸੂਬੇ ਵਿੱਚ ਪੜ੍ਹਾਈ ਆਨਲਾਈਨ ਹੋਵੇਗੀ।

ਇਸ ਤੋਂ ਇਲਾਵਾ ਹਿਮਾਚਲ ਦੇ ਚਾਰ ਜ਼ਿਲ੍ਹੇ ਸ਼ਿਮਲਾ, ਮੰਡੀ, ਕਾਂਗੜਾ ਅਤੇ ਕੁੱਲੂ ਵਿੱਚ ਰਾਤ ਦਾ ਕਰਫਿਊ ਲਾਇਆ ਜਾਵੇਗਾ। ਇਨ੍ਹਾਂ ਚਾਰਾਂ ਜ਼ਿਲ੍ਹਿਆਂ ‘ਚ ਕਰਫਿਊ ਰਾਤ 8 ਵਜੇ ਤੋਂ 6 ਵਜੇ ਤੱਕ ਰਹੇਗਾ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ‘ਚ ਸਟਾਫ਼ ਦੇ ਆਉਣ ‘ਤੇ ਵੀ ਕਟੌਤੀ ਕੀਤੀ ਗਈ ਹੈ। ਹੁਣ ਨਵੇਂ ਹੁਕਮਾਂ ਮੁਤਾਬਕ ਹਿਮਾਚਲ ਦੇ ਸਰਕਾਰੀ ਦਫ਼ਤਰਾਂ ‘ਚ ਅੱਧਾ ਸਟਾਫ਼ ਹੀ ਕੰਮ ਕਰੇਗਾ। ਹਿਮਾਚਲ ਸਰਕਾਰ ਨੇ ਕਿਸੇ ਵੀ ਤਰ੍ਹਾ ਦੀ ਰੈਲੀਆਂ ‘ਤੇ ਪੂਰਨ ਰੋਕ ਲਗਾ ਦਿੱਤੀ ਹੈ।

ਇਸ ਤੋਂ ਇਲਾਵਾ ਮਾਸਕ ਨਾ ਪਾਉਣ ਵਾਲੇ ਲੋਕਾਂ ਦਾ ਚਲਾਨ ਕੱਟਿਆ ਜਾਵੇਗਾ ਤੇ ਉਹਨਾਂ ਨੂੰ 1000 ਰੁਪਏ ਜ਼ੁਰਮਾਨਾ ਲਾਇਆ ਜਾਵੇਗਾ। ਇਸ ਤੋਂ ਪਹਿਲਾਂ ਜੈਰਾਮ ਠਾਕੁਰ ਸਰਕਾਰ ਨੇ ਵਿਆਹ ਸਮਾਗਮਾਂ ‘ਚ 100 ਵਿਅਕਤੀਆਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਸੀ। ਜੋ ਪਹਿਲਾਂ 200 ਵਿਆਕਤੀਆਂ ਦੇ ਸ਼ਾਮਲ ਹੋਣ ਦੀ ਅਨੁਮਤੀ ਸੀ।

Share this Article
Leave a comment