ਗੁਜਰਾਤ ਸਰਕਾਰ ਨੇ ਚਾਰ ਜ਼ਿਲ੍ਹਿਆਂ ‘ਚ ਕਰਫ਼ਿਊ ਦਾ ਕੀਤਾ ਐਲਾਨ

TeamGlobalPunjab
1 Min Read

ਅਹਿਮਦਾਬਾਦ: ਗੁਜਰਾਤ ਸਰਕਾਰ ਨੇ ਚਾਰ ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਹ ਕਰਫਿਊ ਅਹਿਮਦਾਬਾਦ, ਸੂਰਤ, ਵਡੋਦਰਾ, ਰਾਜਕੋਟ ਵਿੱਚ ਲਗਾਇਆ ਜਾ ਰਿਹਾ ਹੈ। ਇਹ ਅੱਜ ਅੱਧੀ ਰਾਤ ਤੋਂ 28 ਫਰਵਰੀ ਤੱਕ ਲਾਗੂ ਰਹੇਗਾ। ਕੋਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਕਰਫ਼ਿਊ ਲਗਾਇਆ ਜਾ ਰਿਹਾ ਹੈ। ਗੁਜਰਾਤ ਦੇ ਐਡੀਸ਼ਨਲ ਚੀਫ ਸੈਕਰੇਟਰੀ ਪੰਕਜ ਕੁਮਾਰ ਨੇ ਦੱਸਿਆ ਕਿ ਇਹ ਅੱਧੀ ਰਾਤ ਤੋਂ ਸ਼ੁਰੂ ਹੋ ਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ।

ਦੱਸਣਯੋਗ ਹੈ ਕਿ ਗੁਜਰਾਤ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 247 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਕੁੱਲ ਮਾਮਲੇ ਵੱਧ ਕੇ 2,65,244 ਹੋ ਗਏ। ਵਿਭਾਗ ਵੱਲੋਂ ਜਾਰੀ ਇਕ ਬਿਆਨ ਵਿੱਚ ਦੱਸਿਆ ਗਿਆ ਕਿ ਮਹਾਂਮਾਰੀ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 4,401 ਪਹੁੰਚ ਗਈ। ਵਿਭਾਗ ਮੁਤਾਬਕ ਹੁਣ ਤੱਕ ਇੱਥੇ ਕੋਵਿਡ-19 ਦੇ 2,59,104 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇੱਕ ਲੋਕਾਂ ਦਾ ਇਲਾਜ ਚੱਲ ਰਿਹਾ ਹੈ।

Share this Article
Leave a comment