ਓਮੀਕਰੋਨ ਦੇ ਖਤਰੇ ਕਾਰਨ ਇਨ੍ਹਾਂ ਸੂਬਿਆਂ ‘ਚ ਲੱਗਿਆ ਕਰਫਿਊ

TeamGlobalPunjab
1 Min Read

ਨਵੀਂ ਦਿੱਲੀ: ਕੋਵਿਡ ਦਾ ਨਵਾਂ ਰੂਪ ਓਮੀਕਰੋਨ ਹੁਣ ਤੱਕ ਦੇਸ਼ ਦੇ 17 ਸੂਬਿਆਂ ਵਿੱਚ ਫੈਲ ਚੁੱਕਿਆ ਹੈ। ਇਸ ਦੇ ਮੱਦੇਨਜ਼ਰ ਰਾਜ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ ਅਤੇ ਸੰਕਰਮਣ ਨੂੰ ਰੋਕਣ ਲਈ ਇੱਕ ਵਾਰ ਫਿਰ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਸ਼ੁੱਕਰਵਾਰ ਨੂੰ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕੇਰਲ ਅਤੇ ਗੁਜਰਾਤ ਵਿੱਚ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਨਵੇਂ ਵੈਰੀਐਂਟ ਦੇ ਕੁੱਲ ਮਾਮਲੇ 400 ਨੂੰ ਪਾਰ ਕਰ ਗਏ ਹਨ। ਲਾਗ ਨੂੰ ਰੋਕਣ ਲਈ ਹੁਣ ਛੇ ਰਾਜਾਂ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਹਰਿਆਣਾ, ਗੁਜਰਾਤ, ਦਿੱਲੀ, ਕਰਨਾਟਕਾ, ਮਹਾਰਾਸ਼ਟਰ ਤੇ ਉਤਰ ਪ੍ਰਦੇਸ਼ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਓਮੀਕਰੋਨ ਨੂੰ ਲੈ ਕੇ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਸੂਬਾ ਸਰਕਾਰਾਂ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਵਿਡ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਸਖਤ ਨਿਯਮ ਲਾਗੂ ਕਰ ਦਿੱਤੇ ਹਨ। ਦਿੱਲੀ ਸਰਕਾਰ ਨੇ ਓਮੀਕਰੋਨ ਦੀ ਲਾਗ ਦੇ ਮੱਦੇਨਜ਼ਰ ਰਾਜ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੁਣ ਦਿੱਲੀ ਵਿੱਚ ਰੈਸਟੋਰੈਂਟ ਅਤੇ ਬਾਰ ਕੁੱਲ ਸਮਰੱਥਾ ਦੇ 50 ਫੀਸਦੀ ਨਾਲ ਖੁੱਲ੍ਹਣਗੇ। ਮਹਾਮਾਰੀ ਐਕਟ ਦੇ ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਵਿਵਸਥਾ ਹੈ।

Share This Article
Leave a Comment