ਸਾਵਧਾਨ! ਇਕ ਵਾਰ ਫਿਰ ਲਗ ਗਿਆ ਨਾਈਟ ਕਰਫਿਊ

TeamGlobalPunjab
1 Min Read

ਨਿਊਜ ਡੈਸਕ : ਦੇਸ਼ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਇਕ ਵਾਰ ਫਿਰ ਵਧਦਾ ਦਿਖਾਈ ਦੇ ਰਿਹਾ ਹੈ। ਰਿਪੋਰਟਾਂ ਮੁਤਾਬਿਕ ਮਹਾਰਾਸ਼ਟਰ, ਰਾਜਸਥਾਨ ਆਦਿ ਸੂਬਿਆਂ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ। ਇੰਨਾ ਹੀ ਨਹੀਂ ਕੇਰਲ ਵਿਚ ਵੀ ਪਿਛਲੇ ਤਿੰਨ ਦਿਨਾਂ ਤੋਂ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਦੂਜੇ ਪਾਸੇ, ਮਰੀਜ਼ਾਂ ਦੀ ਗਿਣਤੀ ਵਿਚ ਹੋਏ ਵਾਧੇ ਨੂੰ ਵੇਖਦਿਆਂ ਮਹਾਰਾਸ਼ਟਰ ਸਰਕਾਰ ਨੇ ਇਕ ਵਾਰ ਫਿਰ ਰਾਜ ਦੇ ਕਈ ਸ਼ਹਿਰਾਂ ਵਿਚ ਸਖਤੀ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪੁਣੇ ਜ਼ਿਲ੍ਹੇ ਵਿਚ ਪ੍ਰਸ਼ਾਸਨ ਵਲੋਂ ਰਾਤ ਦਾ ਕਰਫਿਊ. ਲਗਾ ਦਿੱਤਾ ਗਿਆ ਹੈ। ਇੱਥੇ ਲੋਕਾਂ ਨੂੰ ਰਾਤ 11 ਵਜੇ ਤੋਂ ਸਵੇਰੇ 6 ਵਜੇ ਤੱਕ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲ-ਕਾਲਜ ਵੀ 28 ਫਰਵਰੀ ਤੱਕ ਬੰਦ ਕਰ ਦਿੱਤੇ ਗਏ ਹਨ । ਇਸ ਤੋਂ ਇਲਾਵਾ ਸਰਕਾਰ ਵਲੋਂ ਟੈਸਟਿੰਗ ਦੀ ਸਮਰੱਥਾ ਵਧਾਉਣ ਦੀ ਵੀ ਅਪੀਲ ਕੀਤੀ ਗਈ ਹੈ।

Share this Article
Leave a comment