ਚੰਡੀਗੜ੍ਹ: ਪੰਜਾਬ ਵਿਚ ਮਹਾਂਮਾਰੀ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ ‘ਚ ਰਾਤ ਦਾ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫ਼ੈਸਲੇ ਮੁਤਾਬਕ 1 ਦਸੰਬਰ ਤੋਂ ਇਹ ਕਰਫ਼ਿਊ ਰਾਤ 10 ਤੋਂ ਲੈ ਕੇ ਸਵੇਰੇ 5 ਵਜੇ ਤੱਕ ਲੱਗੇਗਾ ਅਤੇ ਕਰਫ਼ਿਊ ਤੋਂ ਪਹਿਲਾਂ 9.30 ਵਜੇ ਤੱਕ ਹੋਟਲਾਂ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਨੂੰ ਬੰਦ ਕਰਨ ਦੇ ਹੁਕਮ ਹਨ।
ਇਸ ਦੇ ਨਾਲ ਹੀ ਸਰਕਾਰ ਨੇ ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਮਾਸਕ ਨਾ ਪਹਿਨਣ ਵਾਲੇ ਨੂੰ 1000 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ। 15 ਦਸੰਬਰ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਬੈਠਕ ਕੀਤੀ ਜਾਵੇਗੀ, ਜਿਸ ‘ਚ ਅਗਲਾ ਫ਼ੈਸਲਾ ਲਿਆ ਜਾਵੇਗਾ।