ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ: ਸੰਯੁਕਤ ਕਿਸਾਨ ਮੋਰਚੇ ਦਾ ਬਿਆਨ

TeamGlobalPunjab
2 Min Read

ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਹੋਏ ਕਤਲ ਸਬੰਧੀ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ ਸਾਹਮਬੇ ਆਇਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਿੰਘੁ ਮੋਰਚੇ ‘ਤੇ ਅੱਜ ਸਵੇਰੇ ਪੰਜਾਬ ਦੇ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਤੇ ਘਟਨਾ ਸਥਾਨ ‘ਤੇ ਮੌਜੂਦ ਇਕ ਨਿਹੰਗ ਜਥੇਬੰਦੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਇਹ ਵੀ ਪਤਾ ਚੱਲਿਆ ਹੈ ਕਿ ਇਹ ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਉਸੇ ਸਮੂਹ ਦੇ ਨਾਲ ਰਹਿ ਰਿਹਾ ਸੀ।

ਸੰਯੁਕਤ ਮੋਰਚੇ ਨੇ ਇਸ ਬੇਰਹਿਮੀ ਨਾਲ ਹੋਏ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਰਚਾ ਇਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਇਸ ਘਟਨਾ ਦੇ ਦੋਵੇਂ ਪੱਖ, ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਵਿਰੁੱਧ ਹਾਂ, ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਇਸ ਅਧਾਰ ‘ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ।

Share this Article
Leave a comment