ਫਗਵਾੜਾ : ਫਗਵਾੜਾ ਦੇ ਇੱਕ ਗੁਰੂਘਰ ‘ਚ ਇਕ ਨਿਹੰਗ ਸਿੰਘ ਵੱਲੋਂ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਫਗਵਾੜਾ ਦੇ ਗੁਰਦੁਆਰਾ ਚੌੜਾ ਖੂਹ ਸਾਹਿਬ ਵਿਖੇ ਬੇਅਦਬੀ ਦੇ ਸ਼ੱਕ ਵਿੱਚ ਨਿਹੰਗ ਸਿੰਘ ਨੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਫਗਵਾੜਾ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਵਾਰਦਾਤ ਦੀ ਪੁਸ਼ਟੀ ਕੀਤੀ ਹੈ।
ਕਤਲ ਕੀਤੇ ਗਏ ਨੌਜਵਾਨ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵਿੱਚ ਉਹ ਕਹਿ ਰਿਹਾ ਹੈ ਕਿ ਕਿਸੇ ਸੁੱਖੀ ਨੇ ਉਸ ਨੂੰ ਗਲਤ ਕੰਮ ਕਰਵਾਉਣ ਲਈ ਪੈਸੇ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਵੀਡੀਓ ‘ਚ ਉਹ ਵਾਰ-ਵਾਰ ਕਹਿ ਰਿਹਾ ਹੈ ਕਿ ਉਸ ਨੇ ਕੁਝ ਗਲਤ ਨਹੀਂ ਕੀਤਾ ਅਤੇ ਉਹ ਬਹੁਤ ਇਮਾਨਦਾਰ ਹੈ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਤਲਵਾਰ ਨਾਲ ਕੱਟਿਆ ਗਿਆ ਵਿਅਕਤੀ ਬਾਥਰੂਮ ਵਿੱਚ ਸੀ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ ਸੀ। ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂਮੱਠ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਅਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ। ਪਰ ਉਸ ਨੇ ਵਿਅਕਤੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਕੇ ਬਾਥਰੂਮ ਅੰਦਰੋਂ ਤਲਵਾਰ ਨਾਲ ਉਸ ਨੂੰ ਵੱਢ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।