ਹੋਲੇ ਮਹੱਲੇ ਦੇ ਸਮਾਗਮਾਂ ‘ਚ ਸ਼ਾਮਲ ਹੋਣ ਲਈ ਘੋੜਿਆਂ ‘ਤੇ ਸਵਾਰ ਹੋ ਕੇ ਤੁਰੇ ਨਿਹੰਗ ਸਿੰਘ

TeamGlobalPunjab
2 Min Read

ਸ੍ਰੀ ਅਨੰਦਪੁਰ ਸਾਹਿਬ: ਹੋਲੇ ਮਹੱਲੇ ਦੇ ਸਮਾਗਮਾਂ ਦੀ ਸ਼ੁਰੂਆਤ ਬੀਤੇ ਦਿਨ ਜੈਕਾਰੀਆਂ ਦੀ ਗੂੰਜ ਨਾਲ ਕੀਤੀ ਗਈ ਸੀ। ਜਿਸ ਵਿੱਚ ਸ਼ਾਮਲ ਹੋਣ ਲਈ ਦੂਰ ਦਰਾਡੇ ਤੋਂ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਇਸੇ ਤਹਿਤ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਕੌਮੀ ਤਿਉਹਾਰ ‘ਚ ਸ਼ਾਮਲ ਹੋਣ ਲਈ ਨਿਹੰਗ ਸਿੰਘਾਂ ਨੇ ਚਾਲੇ ਪਾ ਲਏ ਹਨ।

ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮਹੱਲੇ ਦੇ ਸਮਾਗਮ ਆਖਰੀ ਤਿੰਨ ਦਿਨ ਮਨਾਏ ਜਾਣਗੇ। ਜਿਸ ਕਰਕੇ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸ੍ਰੀ ਗੁਰੂ ਤੇਗ ਬਹਾਦਰ ਮਾਰਗ ’ਤੇ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਘੋੜਿਆਂ ‘ਤੇ ਸਵਾਰ ਹੋ ਕੇ ਅਤੇ ਨਗਾਰੇ ਵਜਾਉਂਦੇ ਹੋਏ ਖਾਲਸੇ ਦੀ ਧਰਤੀ ਵੱਲ ਵੱਧ ਰਹੇ ਹਨ।

ਹੋਲਾ ਮਹੱਲਾ 6 ਦਿਨਾਂ ਦਾ ਤਿਉਹਾਰ ਹੈ। ਜਿਸ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਦੀ ਇਤਿਹਾਸਕ ਨਗਰੀ ਵਿਖੇ ਹੁੰਦਾ ਹੈ। ਇਸ ਵਾਰ 24 ਮਾਰਚ ਤੋਂ ਲੈ 26 ਕੇ ਮਾਰਚ ਤੱਕ ਕੀਰਤਪੁਰ ਸਾਹਿਬ ਵਿਖੇ ਸਮਾਗਮ ਹੋਣਗੇ। ਹੋਲਾ ਮਹੱਲਾ ਦੇ ਪਹਿਲੇ ਪੜਾਅ ਦੇ ਖ਼ਤਮ ਹੋਣ ਤੋਂ ਬਾਅਦ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਵੱਲ ਚਾਲੇ ਪਾਉਂਦੀਆਂ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਵੱਖ ਵੱਖ ਗੁਰੂ ਘਰਾਂ ਦੇ ਵਿੱਚ ਮਿਤੀ 27 ਮਾਰਚ ਤੋਂ ਲੈ ਕੇ 29 ਮਾਰਚ ਤੱਕ ਹੋਲਾ ਮਹੱਲਾ ਦੇ ਸਮਾਗਮ ਚੱਲਣਗੇ।

Share This Article
Leave a Comment