ਫਰੀਦਾਬਾਦ:- ਹਰਿਆਣਾ ਦੇ ਫਰੀਦਾਬਾਦ ਦੀ ਅਦਾਲਤ ਨੇ ਨਿਕਿਤਾ ਤੋਮਰ ਕਤਲ ਕੇਸ ‘ਚ ਤੌਸੀਫ ਤੇ ਰੇਹਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ ਦੋਵਾਂ ਨੂੰ 20-20 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ ਗਿਆ ਹੈ।
ਦੱਸ ਦਈਏ ਤੌਸੀਫ ਤੇ ਰੇਹਾਨ ਨੂੰ ਭਾਰਤੀ ਦੰਡ ਕੋਡ ਦੀ ਧਾਰਾ 302 (ਕਤਲ), 366 ਤੇ 120-ਬੀ/34 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।
ਪੁਲਿਸ ਨੇ ਕਿਹਾ ਸੀ ਕਿ ਤੌਸੀਫ ਨਿਕਿਤਾ ਤੋਮਰ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਤੇ ਪਿਛਲੇ ਸਾਲ 26 ਅਕਤੂਬਰ ਨੂੰ ਫਰੀਦਾਬਾਦ ਜ਼ਿਲ੍ਹੇ ਦੇ ਬੱਲਭਗੜ੍ਹ ‘ਚ ਉਸ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਨਿਕਿਤਾ ਤੋਮਰ ਦੇ ਪਿਤਾ ਮੂਲਚੰਦ ਤੋਮਰ ਨੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।