ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਨਾਲ 9ਵੇਂ ਗੇੜ ਦੀ ਬੈਠਕ

TeamGlobalPunjab
1 Min Read

ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨਾਂ ਵਾਰੇ ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ ’ਚ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਸੋਮਪ੍ਰਕਾਸ਼ ਮੌਜ਼ੂਦ ਹਨ।

ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਇਸ ਬੈਠਕ ਬਾਰੇ ਵੀ ਬਹੁਤੇ ਉਤਸ਼ਾਹ ਜਨਕ ਨਤੀਜੇ ਨਾ ਆਉਣ ਦੇ ਸ਼ੰਕੇ ਪ੍ਰਗਟਾਏ ਹਨ।

ਵਿਗਿਆਨ ਭਵਨ ਪਹੁੰਚਣ ਤੋਂ ਪਹਿਲਾ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਹੁਕਮ ਦਾ ਸਵਾਗਤ ਕਰਦੀ ਹੈ। ਸਰਕਾਰ ਕਮੇਟੀ ਦੇ ਸਾਹਮਣੇ ਆਪਣੇ ਵਿਚਾਰ ਰੱਖੇਗੀ। ਅਸੀਂ ਗੱਲਬਾਤ ਰਾਹੀਂ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

Share this Article
Leave a comment