ਵਰਲਡ ਡੈਸਕ :- ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਵਾਲਗੀ ਨੂੰ ਮਨਜ਼ੂਰੀ ਮਿਲ ਗਈ ਹੈ। ਬੀਤੇ ਮਹੀਨੇ ਅਦਾਲਤ ਨੇ ਅਪਰਾਧੀ ਮੋਦੀ ਦੀ ਹਵਾਲਗੀ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਇਹ ਕਾਨੂੰਨੀ ਲੜਾਈ ਬ੍ਰਿਟਿਸ਼ ਅਦਾਲਤ ‘ਚ ਤਕਰੀਬਨ 2 ਸਾਲ ਚੱਲੀ ਹੈ। ਭਾਰਤ ਲਿਆਂਦੇ ਜਾਣ ਤੋਂ ਬਾਅਦ ਮੋਦੀ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਰੱਖਿਆ ਜਾਵੇਗਾ।
ਦੱਸ ਦਈਏ ਸੀਬੀਆਈ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੀਰਵ ਮੋਦੀ ਨੂੰ ਭਾਰਤ ਲਿਆਉਣ ਦੀ ਮਨਜ਼ੂਰੀ ਬ੍ਰਿਟੇਨ ਦੇ ਗ੍ਰਹਿ ਮੰਤਰੀ ਨੇ ਦਿੱਤੀ ਹੈ। ਮੋਦੀ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੋਦੀ ਤੋਂ ਬਾਅਦ ਸੀਬੀਆਈ ਨੇ ਉਸ ਦੇ ਭਰਾ ਨਿਹਾਲ ਮੋਦੀ ‘ਤੇ ਵੀ ਸ਼ਿਕੰਜਾ ਕੱਸਿਆ ਸੀ।
25 ਫਰਵਰੀ ਨੂੰ ਬ੍ਰਿਟਿਸ਼ ਅਦਾਲਤ ਨੇ ਮੋਦੀ ਦੀ ਹਵਾਲਗੀ ਦੇ ਹੱਕ ‘ਚ ਫੈਸਲਾ ਸੁਣਾਇਆ ਸੀ। ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਮੁਲਜ਼ਮ ਲਈ ਇੱਕ ਵਿਸ਼ੇਸ਼ ਸੈੱਲ ਤਿਆਰ ਕੀਤਾ ਗਿਆ ਹੈ।