ਨਿਰਭਿਆ ਕੇਸ : ਦੋਸ਼ੀ ਅਕਸ਼ੈ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

TeamGlobalPunjab
1 Min Read

ਨਵੀਂ ਦਿੱਲੀ : ਨਿਰਭਿਆ ਸਮੂਹਿਕ ਬਲਾਤਕਾਰ ਮਾਮਲੇ ਦੇ ਦੋਸ਼ੀਆਂ ਵੱਲੋਂ ਫਾਂਸੀ ਤੋਂ ਬਚਣ ਲਈ ਸਾਰੇ ਹਥਕੰਡੇ ਅਪਣਾਏ ਜਾ ਰਹੇ ਹਨ। ਇਸ ਦੇ ਚਲਦਿਆਂ ਬੀਤੀ ਕੱਲ੍ਹ ਦੋਸ਼ੀ ਅਕਸ਼ੈ ਕੁਮਾਰ ਵੱਲੋਂ ਸੁਪਰੀਮ ਕੋਰਟ ‘ਚ ਕਿਊਰੇਟਿਵ ਪਟੀਸ਼ਨ ਪਾਈ ਗਈ ਹੈ। ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ। ਜਾਣਕਾਰੀ ਮੁਤਾਬਿਕ ਪੰਜ ਜੱਜਾਂ ਦੇ ਬੈਂਚ ਵੱਲੋਂ ਅਕਸ਼ੈ ਦੀ ਪਟੀਸ਼ਨ ‘ਤੇ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਦੋਸ਼ੀ ਮੁਕੇਸ਼ ਕੁਮਾਰ ਵੱਲੋਂ ਵੀ ਸਾਰੇ ਹਥਕੰਡੇ ਅਪਣਾਏ ਗਏ ਸਨ। ਇੱਥੇ ਹੀ ਬੱਸ ਨਹੀਂ ਉਸ ਨੇ ਤਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਫੈਸਲੇ ਵਿਰੁੱਧ ਵੀ ਸੁਪਰੀਮ ਕੋਰਟ ‘ਚ ਪਾ ਦਿੱਤੀ ਸੀ। ਜਿਸ ਨੂੰ ਬੀਤੇ ਦਿਨੀਂ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਰਹਿਮ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਜਿਸ ਤੋਂ ਬਾਅਦ ਮੁਕੇਸ਼ ਨੇ ਸੁਪਰੀਮ ਕੋਰਟ ਦਾ ਰੁੱਖ ਅਖਤਿਆਰ ਕੀਤਾ ਸੀ। ਰਿਪੋਰਟਾਂ ਮੁਤਾਬਿਕ ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਇਸ ਕੇਸ ਵਿੱਚ ਕੋਰਟ ਦਾ ਦਖਲ ਜਰੂਰੀ ਨਹੀਂ ਹੈ ਅਤੇ ਰਾਸ਼ਟਰਪਤੀ ਵੱਲੋਂ ਇਹ ਫੈਸਲਾ ਸਾਰੇ ਦਸਤਾਵੇਜਾਂ ਨੂੰ ਸਾਹਮਣੇ ਰੱਖ ਕੇ ਹੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਤਿੰਨ ਜੱਜਾਂ ਦੇ ਬੈਂਚ ਵੱਲੋਂ ਇਸ ਪਟੀਸ਼ਨ ‘ਤੇ ਫੈਸਲਾ ਕੀਤਾ ਗਿਆ ਹੈ।

Share this Article
Leave a comment