ਨਵੀਂ ਦਿੱਲੀ : ਨਿਰਭਿਆ ਕੇਸ ਵਿੱਚ ਦੋਸ਼ੀਆਂ ਨੂੰ ਫਾਂਸੀ ਲਈ 1 ਫਰਵਰੀ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੋਸ਼ੀ ਪਵਨ ਵੱਲੋਂ ਸੁਪਰੀਮ ਕੋਰਟ ਵੱਲ ਰੁੱਖ ਕਰਦਿਆਂ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਇਸ ਪਟੀਸ਼ਨ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ।
ਦੱਸ ਦਈਏ ਕਿ ਦੋਸ਼ੀ ਪਵਨ ਗੁਪਤਾ ਨੇ ਪਹਿਲਾਂ ਇਹ ਪਟੀਸ਼ਨ ਦਿੱਲੀ ਹਾਈ ਕੋਰਟ ਵਿੱਚ ਵੀ ਪਾਈ ਸੀ ਅਤੇ ਇਹ ਦਾਅਵਾ ਕੀਤਾ ਸੀ ਕਿ ਵਾਰਦਾਤ ਸਮੇਂ ਉਹ ਨਾਬਾਲਗ ਸੀ। ਇਹੀ ਪਟੀਸ਼ਨ ਹੁਣ ਇਕ ਵਾਰ ਪਵਨ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਹੈ। ਪਵਨ ਦਾ ਦਾਅਵਾ ਹੈ ਕਿ ਇਸ ਤੱਥ ਨੂੰ ਦਿੱਲੀ ਹਾਈਕੋਰਟ ਵੱਲੋਂ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਪਰ ਹੁਣ ਇਹ ਪਟੀਸ਼ਨ ਸੁਪਰੀਮ ਕੋਰਟ ਅੰਦਰ ਵੀ ਖਾਰਿਜ਼ ਕਰ ਦਿੱਤੀ ਗਈ ਹੈ। ਦੱਸਣਯੋਗ ਇਹ ਵੀ ਹੈ ਕਿ ਉਸ ਕੋਲ ਅਜੇ ਵੀ ਕਿਊਰੇਟਿਵ ਪਟੀਸ਼ਨ ਅਤੇ ਰਾਸ਼ਟਰਪਤੀ ਕੋਲ ਪਟੀਸ਼ਨ ਭੇਜਣ ਦੀਆਂ ਦੋ ਆਪਸ਼ਨਾਂ ਪਈਆਂ ਹਨ।